ਅਫ਼ੀਮ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Sunday, Sep 17, 2023 - 03:07 PM (IST)

ਕਪੂਰਥਲਾ (ਭੂਸ਼ਣ/ਮਲਹੋਤਰਾ)-ਥਾਣਾ ਅਰਬਨ ਅਸਟੇਟ ਪੁਲਸ ਨੇ ਨਾਕਾਬੰਦੀ ਦੌਰਾਨ 100 ਗ੍ਰਾਮ ਅਫ਼ੀਮ ਦੀ ਖੇਪ ਦੇ ਨਾਲ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਬਰਜਿੰਦਰ ਸਿੰਘ ਨੇ ਪੁਲਸ ਟੀਮ ਦੇ ਨਾਲ ਕਾਂਜਲੀ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਜਸਵੰਤ ਸਿੰਘ ਉਰਫ਼ ਜੱਸੂ ਪੁੱਤਰ ਹਰੀ ਸਿੰਘ ਵਾਸੀ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਟਾਂਡਾ, ਜੋਕਿ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਤੇ ਗਾਹਕਾਂ ਨੂੰ ਵੱਡੇ ਪੱਧਰ ’ਤੇ ਡਰੱਗ ਵੇਚਣ ਦਾ ਧੰਦਾ ਕਰਦਾ ਹੈ, ਸਕੂਟਰੀ ’ਤੇ ਕਾਂਜਲੀ ਮਾਰਗ ਵੱਲੋਂ ਕਪੂਰਥਲਾ ਵੱਲ ਆ ਰਿਹਾ ਸੀ। ਮੁਖਬਰ ਖ਼ਾਸ ਨੇ ਪੁਲਸ ਨੂੰ ਇਹ ਵੀ ਦੱਸਿਆ ਕਿ ਮੁਲਜਮ ਦੇ ਕੋਲ ਭਾਰੀ ਮਾਤਰਾ ’ਚ ਅਫ਼ੀਮ ਦੀ ਖੇਪ ਵੀ ਹੈ, ਜਿਸ ’ਤੇ ਜਦੋਂ ਪੁਲਸ ਟੀਮ ਨੇ ਮੁਲਜਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 100 ਗ੍ਰਾਮ ਅਫ਼ੀਮ ਬਰਾਮਦ ਹੋਈ। ਮੁਲਜ਼ਮ ਜਸਵੰਤ ਸਿੰਘ ਉਰਫ਼ ਜੱਸੂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ- ਮੈਕਲੋਡਗੰਜ ਘੁੰਮਣ ਗਏ ਦੋਸਤਾਂ ਨਾਲ ਵਾਪਰੀ ਅਣਹੋਣੀ, ਪਾਣੀ 'ਚ ਰੁੜਿਆ ਜਲੰਧਰ ਦਾ ਮੁੰਡਾ, ਵੇਖੋ ਖ਼ੌਫ਼ਨਾਕ ਵੀਡੀਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ