ਟਾਂਡਾ ਵਿਖੇ ਪਿੰਡ ਜਹੂਰਾ ''ਚ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਨੇ ਮਾਰੀ ਗੋਲੀ
Wednesday, Nov 23, 2022 - 04:06 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਇਥੋਂ ਦੇ ਪਿੰਡ ਜਹੂਰਾ ਵਿੱਚ ਬੀਤੀ ਦੇਰ ਰਾਤ ਤਕਰਾਰ ਦੇ ਚਲਦਿਆਂ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਬੁੱਢੀਪਿੰਡ ਨੂੰ ਜਲੰਧਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।