ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Friday, Mar 14, 2025 - 01:19 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੇ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਦਾਣਾ ਮੰਡੀ ਵਿਚ ਹੈਰੋਇਨ ਦੇ ਨਾਲ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਪਤ ਸੂਚਨਾ ਦੇ ਆਧਾਰ 'ਤੇ ਇੰਸਪੈਕਟਰ ਗੁਲਸ਼ਨ ਸਿੰਘ ਨੇ ਦਾਣਾ ਮੰਡੀ ਨੇੜੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਪੁਲਸ ਨੂੰ ਵੇਖ ਕੇ ਭੱਜ ਗਿਆ। ਪੁਲਸ ਨੇ ਨੌਜਵਾਨ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰੁਣ ਨਿਵਾਸੀ ਨੀਲਾ ਮਹਿਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e