ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Friday, Mar 14, 2025 - 07:26 PM (IST)

ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਨੇ 50 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਵਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਅਰੁਣ ਕੁਮਾਰ ਸਮੇਤ ਪੁਲਸ ਪਾਰਟੀ ਝਿੱਕਾ ਰੋਡ ਪੁੱਲੀ ਨਹਿਰ ਮੌਜੂਦ ਸਨ ਤਾ ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ਕੀਤੇ ਵਿਅਕਤੀ ਦੀ ਪਛਾਣ ਪਛਾਣ ਬਚਿੱਤਰ ਬੰਗੜ ਉੁਰਫ਼ ਟੋਡਾ ਪੁੱਤਰ ਹਰਭਜ ਰਾਮ ਨਿਵਾਸੀ ਬਾਹੜੋਵਾਲ ਵੱਜੋ ਹੋਈ।
ਇਹ ਵੀ ਪੜ੍ਹੋ : Punjab 'ਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਕੀਤੇ ਵੱਡੇ ਖੁਲਾਸੇ
ਉਨਾਂ ਦੱਸਿਆ ਜ਼ੇਰੇ ਜਾਂਚ ਉਕਤ ਪਾਸੋ ਇਕ ਪੱਤਾ 50 ਗੋਲ਼ੀਆਂ ਰੰਗ ਹਲਕਾ ਸੰਤਰੀ ਬਿਨਾਂ ਮਿਆਦੀ ਮਿਤੀ ਤੋਂ ਬਰਾਮਦ ਹੋਈਆਂ। ਜਿਸ ਸਬੰਧੀ ਕਾਬੂ ਆਇਆ ਵਿਅਕਤੀ ਕੋਈ ਵੀ ਡਾਕਟਰੀ ਪਰਚੀ/ਬਿੱਲ ਮੌਕੇ 'ਤੇ ਪੇਸ਼ ਨਹੀ ਕਰ ਸਕਿਆ, ਜਿਸ ਨੂੰ ਅਗਲੀ ਕਾਰਵਾਈ ਲਈ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਹ ਜ਼ਿਲ੍ਹੇ ਹੋ ਜਾਣ ਸਾਵਧਾਨ! ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਤੂਫ਼ਾਨ ਤੇ ਮੀਂਹ ਦਾ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e