ਹਾਜੀਪੁਰ ਵਿਖੇ ਨਹਿਰ ’ਚ ਪਿਆ ਪਾੜ, 30 ਏਕੜ ਕਣਕ ਦੀ ਫ਼ਸਲ ਹੋਈ ਬਰਬਾਦ

Thursday, Dec 21, 2023 - 12:26 PM (IST)

ਹਾਜੀਪੁਰ (ਜੋਸ਼ੀ)- ਮੁਕੇਰੀਆਂ ਹਾਈਡਲ ਨਹਿਰ ਵਿਚੋਂ ਨਿਕਲੀ ਹਾਜੀਪੁਰ ਡਿਸਟ੍ਰੀਬਿਊਟ੍ਰੀ ਨਹਿਰ ਵਿਚ ਮੰਗਲਵਾਰ ਰਾਤ ਨੂੰ ਪਿੰਡ ਨਮੋਲੀ ਦੇ ਕੋਲ ਪਾੜ ਪੈਣ ਕਾਰਣ ਨੇੜਲੇ ਪਿੰਡਾਂ ਦੇ ਕਿਸਾਨਾਂ ਦੀ ਕਰੀਬ 30 ਏਕੜ ਕਣਕ ਦੀ ਫ਼ਸਲ ਨਹਿਰ ਦੇ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਗਈ। ਮੌਕੇ ’ਤੇ ਮੌਜੂਦ ਕਿਸਾਨ ਦਲੇਰ ਸਿੰਘ, ਸੁੱਖਰਾਮ ਸਿੰਘ, ਦਿਨੇਸ਼ ਕੁਮਾਰ, ਗੌਰਵ, ਅਕਸ਼ੇ ਕੁਮਾਰ, ਪ੍ਰੇਮ ਕੁਮਾਰ ਅਤੇ ਓਮ ਰਾਜ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਸ ਥਾਂ ਤੋਂ ਨਹਿਰ ਵਿਚੋਂ ਪਾਣੀ ਦੀ ਲੀਕੇਜ ਹੋ ਰਹੀ ਸੀ। ਜਿਸ ਦੀ ਜਾਣਕਾਰੀ ਕਈ ਵਾਰ ਉਨ੍ਹਾਂ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਸੀ ਪਰ ਵਿਭਾਗ ਵੱਲੋਂ ਸਮੇਂ ਸਿਰ ਲੀਕੇਜ ਨੂੰ ਰੋਕਣ ਲਈ ਕੋਈ ਦਿਲਚਸਪੀ ਨਾ ਵਿਖਾਈ ਗਈ।

ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ

PunjabKesari

ਜਿਸ ਕਾਰਨ ਮੰਗਲਵਾਰ ਦੇਰ ਰਾਤ ਨਹਿਰ ਵਿਚ ਪਾੜ ਪੈਣ ਕਾਰਨ ਨਹਿਰ ਦਾ ਪਾਣੀ ਖੇਤਾਂ ਵਿਚ ਪਹੁੰਚ ਗਿਆ, ਜਿਸ ਬਾਰੇ ਉਨ੍ਹਾਂ ਨੂੰ ਬੁੱਧਵਾਰ ਸਵੇਰੇ ਪਤਾ ਲੱਗਾ। ਉਨ੍ਹਾਂ ਅੱਗੇ ਦੱਸਿਆ ਕਿ ਨਹਿਰ ਦੇ ਟੁੱਟਣ ਦੀ ਜਾਣਕਾਰੀ ਉਨ੍ਹਾਂ ਵੱਲੋਂ ਵਿਭਾਗ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਨਹਿਰ ਦਾ ਪਾਣੀ ਪਿੱਛੋਂ ਬੰਦ ਕਰਵਾਇਆ ਗਿਆ। ਪਾਣੀ ਬੰਦ ਕਰਨ ਦੇ ਬਾਵਜੂਦ ਨਹਿਰ ਪੂਰੀ ਤਰ੍ਹਾਂ ਖਾਲੀ ਹੋਣ ਵਿਚ 4 ਤੋਂ 5 ਘੰਟਿਆਂ ਦਾ ਸਮਾਂ ਲੱਗਣ ਕਾਰਨ ਪਿੰਡ ਨਮੋਲੀ, ਭਟੋਲੀ, ਹੰਦਵਾਲ ਅਤੇ ਉਲਾਹਾ ਆਦਿ ਪਿੰਡਾਂ ਦੀ ਕਰੀਬ 30 ਏਕੜ ਕਣਕ ਦੀ ਫਸਲ ਨਹਿਰ ਦੇ ਪਾਣੀ ਨਾਲ ਨੁਕਸਾਨੀ ਗਈ ਅਤੇ ਖੇਤਾਂ ਵਿਚ ਲੋਕਾਂ ਵੱਲੋਂ ਉਸਾਰੇ ਗਏ ਘਰਾਂ ਵਿਚ ਵੀ ਨਹਿਰ ਦੇ ਪਾਣੀ ਨੇ ਤਬਾਹੀ ਮਚਾਉਣ ਦਾ ਕੰਮ ਕੀਤਾ। ਕਿਸਾਨਾਂ ਨੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ, ਅਤੇ ਨਹਿਰ ਦੀ ਖਸਤਾ ਹਾਲਤ ਨੂੰ ਠੀਕ ਕਰਨ ਲਈ ਵਿਭਾਗ ਨੂੰ ਹੁਕਮ ਜਾਰੀ ਕਰੇ।

PunjabKesari

ਕੀ ਕਹਿੰਦੇ ਹਨ ਵਿਭਾਗ ਦੇ ਐੱਸ. ਡੀ. ਓ.
ਨਹਿਰ ਵਿਭਾਗ ਦੇ ਐੱਸ. ਡੀ. ਓ. ਅਮਰਦੀਪ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਨਹਿਰ ’ਚ ਪਾੜ ਪੈਣ ਦੀ ਸੂਚਨਾ ਮਿਲਣ ਤੋਂ ਬਾਅਦ ਨਹਿਰ ਦਾ ਪਾਣੀ ਤੁਰੰਤ ਬੰਦ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਮਨਰੇਗਾ ਸਕੀਮ ਦੇ ਤਹਿਤ ਵਿਭਾਗ ਵੱਲੋਂ ਥੋੜ੍ਹੇ ਦਿਨਾਂ ਬਾਅਦ ਨਹਿਰ ਦੀ ਰਿਪੇਅਰ ਕੀਤੀ ਜਾਣੀ ਸੀ, ਪਰ ਹੁਣ ਪਾੜ ਪੈਣ ਕਾਰਨ ਨਹਿਰ ਦਾ ਕੰਮ ਜਲਦੀ ਸ਼ੁਰੂ ਕਰਵਾ ਕੇ ਹੀ ਨਹਿਰ ਵਿਚ ਪਾਣੀ ਛੱਡਿਆ ਜਾਵੇਗਾ।

ਇਹ ਵੀ ਪੜ੍ਹੋ : ਚੋਣਾਂ ਦੌਰਾਨ 'ਆਪ' ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News