ਟਾਂਡਾ ਵਿਖੇ ਘਰ ਦੇ ਬਾਹਰ ਖੜੀ ਕੀਤੀ ਗਈ ਕਾਰ ਹੋਈ ਚੋਰੀ

04/27/2022 11:38:50 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਚੋਰਾਂ ਨੇ ਪਿੰਡ ਗਿਲਜੀਆਂ ਵਿਚ ਇਕ ਘਰ ਦੇ ਬਾਹਰ ਗਲੀ ਵਿਚ ਖੜੀ ਕੀਤੀ ਗਈ ਮਾਰੂਤੀ 800 ਕਾਰ ਚੋਰੀ ਕਰ ਲਈ, ਜਿਸ ਦੇ ਸਬੰਧ ਵਿਚ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਜਬਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਸੇਵਾ ਸਿੰਘ ਪੁੱਤਰ ਮਹਿੰਗਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਸੇਵਾ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਖੜੀ ਕੀਤੀ ਸੀ, ਜੋ 25 -26 ਅਪ੍ਰੈਲ ਦੀ ਦਰਮਿਆਨੀ ਰਾਤ ਚੋਰ ਚੋਰੀ ਕਰਕੇ ਲੈ ਗਏ ਹਨ। ਮਾਮਲਾ ਦਰਜ ਕਰਨ ਉਪਰੰਤ ਥਾਣੇਦਾਰ ਅਨਿਲ ਕੁਮਾਰ ਪਿੰਡ ਵਿਚ ਲੱਗੇ ਸੀ. ਸੀ. ਸੀ. ਟੀ. ਕੈਮਰਿਆਂ ਦੀ ਮਦਦ ਨਾਲ ਜਾਂਚ ਵਿਚ ਜੁਟੇ ਹੋਏ ਹਨ। 


shivani attri

Content Editor

Related News