ਘਰ ਦੇ ਬਾਹਰ ਖੜ੍ਹੀ ਕਾਰ ’ਤੇ ਪੈਟਰੋਲ ਪਾ ਕੇ ਲਾਈ ਅੱਗ
Monday, Dec 02, 2024 - 11:20 AM (IST)
ਜਲੰਧਰ (ਵਰੁਣ)-ਗੁੱਜਾ ਪੀਰ ਰੋਡ ’ਤੇ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ। ਦੋਸ਼ੀ ਆਪਣੇ ਨਾਲ ਦੋ ਪੈਟਰੋਲ ਦੀਆਂ ਬੋਤਲਾਂ ਲੈ ਕੇ ਆਏ ਸਨ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕੰਬਲ ਲੈ ਕੇ ਆਏ ਦੋ ਨੌਜਵਾਨਾਂ ਨੇ ਕਾਰ ਦੇ ਆਲੇ-ਦੁਆਲੇ ਚੱਕਰ ਲਾਏ, ਜਿਸ ਦੇ ਬਾਅਦ ਦੋਵਾਂ ਨੇ ਆਪਣੀ-ਆਪਣੀ ਬੋਤਲ ਨਾਲ ਗੱਡੀ ’ਤੇ ਪੈਟਰੋਲ ਪਾ ਕੇ ਮਾਚਿਸ ਨਾਲ ਅੱਗ ਲਾ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਕੂਲੀ ਬੱਚਿਆਂ ਲਈ ਵੱਡਾ ਫ਼ੈਸਲਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਅੱਗ ਲੱਗਦੇ ਹੀ ਦੋਸ਼ੀ ਉੱਥੋਂ ਭੱਜ ਗਏ। ਜਿਉਂ ਹੀ ਕਾਰ ਮਾਲਕ ਨੇ ਆਵਾਜ਼ ਸੁਣੀ ਤਾਂ ਉਹ ਤੁਰੰਤ ਬਾਹਰ ਆਇਆ ਅਤੇ ਬਾਲਟੀ ਲੈ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਫ਼ੀ ਫੈਲ ਚੁੱਕੀ ਸੀ। ਕਾਰ ਮਾਲਕ ਨੇ ਉਕਤ ਨੌਜਵਾਨਾਂ ਦਾ ਪਿੱਛਾ ਵੀ ਕੀਤਾ ਪਰ ਉਹ ਫਰਾਰ ਹੋਣ ’ਚ ਕਾਮਯਾਬ ਹੋ ਗਏ। ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਰੰਜਿਸ਼ਨ ਕਾਰ ਨੂੰ ਅੱਗ ਲਾਈ। ਅੱਗ ਦੀ ਲਪੇਟ ’ਚ ਆਉਣ ਨਾਲ ਕਾਰ ਬੁਰੀ ਤਰ੍ਹਾਂ ਸੜ ਗਈ ਸੀ। ਪੁਲਸ ਮਾਮਲੇ ਦੀ ਜਾਂਚ ’ਚ ਜੁਟੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਖੇਡਦੇ-ਖੇਡਦੇ ਮਾਸੂਮ ਦੀ ਚਲੀ ਗਈ ਜਾਨ, ਪਲਾਂ 'ਚ ਉਜੜਿਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8