ਜਲੰਧਰ ''ਚ ਗੁੰਡਾਗਰਦੀ, ਘਰ ਦੇ ਬਾਹਰ ਖੜ੍ਹੀ ਕਾਰ ਨੂੰ ਤੇਲ ਪਾ ਕੇ ਲਗਾ ਦਿੱਤੀ ਅੱਗ
Monday, Mar 03, 2025 - 04:31 PM (IST)

ਜਲੰਧਰ (ਪੰਕਜ)- ਜਲੰਧਰ ਸ਼ਹਿਰ ਵਿੱਚ ਗੁੰਡਾਗਰਦੀ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਇਕ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਕੁਝ ਲੋਕਾਂ ਨੇ ਤੇਲ ਪਾ ਕੇ ਅੱਗ ਲਗਾ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦੇ ਸੰਗੀਤਾ ਨੇ ਦੱਸਿਆ ਕਿ 8-10 ਨੌਜਵਾਨ ਹੱਥਾਂ ਵਿੱਚ ਤਲਵਾਰਾਂ ਲੈ ਕੇ ਉਸ ਦੇ ਘਰ ਦੇ ਬਾਹਰ ਆਏ ਅਤੇ ਉਸ ਦੇ ਘਰ ਦੇ ਬਾਹਰ ਖੜ੍ਹੀ ਉਸ ਦੀ ਕਾਰ 'ਤੇ ਤੇਲ ਪਾ ਕੇ ਅੱਗ ਲਗਾ ਦਿੱਤੀ ਅਤੇ ਸਾਰੇ ਨੌਜਵਾਨ ਮੌਕੇ ਤੋਂ ਭੱਜ ਗਏ। ਸੰਗੀਤਾ ਨੇ ਕਿਹਾ ਕਿ ਘਟਨਾ ਬਾਰੇ ਥਾਣਾ ਨੰਬਰ 8 ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ ਵੱਡਾ ਪੁਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e