ਮਾਮੂਲੀ ਰੰਜਿਸ਼ ਕਾਰਨ ਘਰ ’ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, 6 ਖ਼ਿਲਾਫ ਮਾਮਲਾ ਦਰਜ

05/11/2021 12:59:59 PM

 ਟਾਂਡਾ ਉੜਮੜ (ਪੰਡਿਤ, ਮੋਮੀ)-ਪਿੰਡ ਮੋਹਕਮਗੜ੍ਹ ’ਚ ਮਾਮੂਲੀ ਰੰਜਿਸ਼ ਕਾਰਨ ਇਕ ਘਰ ’ਚ ਜਬਰੀ ਦਾਖ਼ਲ ਹੋ ਕੇ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਟਾਂਡਾ ਪੁਲਸ ਨੇ ਪਿੰਡ ਦੇ ਹੀ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਮਨਜਿੰਦਰ ਕੁਮਾਰ ਪੁੱਤਰ ਗੁਰਮੀਤ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਗੁਰਦੀਪ ਸਿੰਘ, ਉਸ ਦੇ ਪੁੱਤਰ ਅਮਰਜੀਤ ਸਿੰਘ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਹੈ। ਆਪਣੇ ਬਿਆਨਾਂ ’ਚ ਮਨਜਿੰਦਰ ਕੁਮਾਰ ਨੇ ਦੱਸਿਆ ਕਿ 25 ਅਪ੍ਰੈਲ ਨੂੰ ਜਦੋਂ ਉਹ ਆਪਣੀ ਮਾਤਾ ਅਮਰਜੀਤ ਕੌਰ ਤੇ ਭਰਾ ਰਜਿੰਦਰ  ਦੇ ਘਰ ਵਿਚ ਪਏ ਪੁਰਾਣੇ ਸਾਊਂਡ ਨੂੰ ਚੈੱਕ ਕਰ ਰਿਹਾ ਸੀ।

ਉਸ ਦੀ ਆਵਾਜ਼ ’ਤੇ ਇਤਰਾਜ਼ ਕਰਦਿਆਂ ਉਕਤ ਮੁਲਜ਼ਮਾਂ ਨੇ ਉਸ ਦੇ ਘਰ ਵਿੱਚ ਜਬਰੀ ਦਾਖ਼ਲ ਹੋ ਕੇ ਉਸ ਨਾਲ ਦਾਤਰ ਨਾਲ ਵਾਰ ਕਰ ਕੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਖਿੱਚ-ਧੂਹ ਕੀਤੀ। ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਹੁਣ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Manoj

Content Editor

Related News