ਵੱਖ-ਵੱਖ ਥਾਵਾਂ ''ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ

06/01/2023 6:28:42 PM

ਰਾਹੋਂ (ਪ੍ਰਭਾਕਰ)- ਰਾਹੋਂ ਦੇ ਆਸ-ਪਾਸ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਲੁੱਟਣ ਵਾਲੇ ਤਿੰਨ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦ ਅਹਿਮਦ ਪੁੱਤਰ ਅਬਦੁਲ ਹੱਕ ਵਾਸੀ ਪਿੰਡ ਮਾਹਲੋ (ਨਵਾਂਸ਼ਹਿਰ) ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਗੜ੍ਹੀ ਫਤਿਹ ਖਾਂ ਨੂੰ ਜਾ ਰਿਹਾ ਸੀ ਕਿ ਸਮਾਂ ਸਵੇਰ ਦੇ 11 ਵਜੇ ਦੇ ਕਰੀਬ ਇਕ ਮੋਟਰਸਾਈਕਲ 'ਤੇ ਸਵਾਰ 3 ਲੁਟੇਰਿਆਂ ਨੇ ਮੈਨੂੰ ਰੋਕ ਲਿਆ ਅਤੇਮੇਰੇ ਮੋਟਰਸਾਈਕਲ ਦੀ ਚਾਬੀ ਕੱਢ ਲਈ ਅਤੇ ਤੇਜ਼ਧਾਰ ਹਥਿਆਰ ਵਿਖਾ ਕੇ ਮੇਰੀ ਜੇਬ ਵਿਚੋਂ 2500 ਰੁਪਏ ਅਤੇ ਇਕ ਮੋਬਾਇਲ ਫੋਨ ਖੋਹ ਲਿਆ ਅਤੇ ਫਿਰ ਤਿੰਨੇ ਲੁਟੇਰੇ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ- ਕੋਰੋਨਾ ਕਾਲ ਨੇ ਖੋਹ ਲਿਆ ਰੁਜ਼ਗਾਰ, ਮਾਂ-ਧੀਆਂ ਨੇ ਨਹੀਂ ਹਾਰੀ ਹਿੰਮਤ, ਅੱਜ ਹੋਰਾਂ ਲਈ ਬਣੀਆਂ ਮਿਸਾਲ

ਮੈਨੂੰ ਪਤਾ ਲੱਗਾ ਕਿ ਇਹ ਵਾਰਦਾਤ ਸਤਨਾਮ ਸਿੰਘ ਅਤੇ ਬਲਵਿੰਦਰ ਕੁਮਾਰ ਅਤੇ ਰਣਜੀਤ ਸਿੰਘ ਨੇ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮੇਰਾ ਸਾਮਾਨ ਅਤੇ ਰੁਪਏ ਲੁਟੇਰਿਆਂ ਤੋਂ ਵਾਪਸ ਦਵਾਇਆ ਜਾਵੇ। ਉਸ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਨੇ ਬਾਰੀ ਨਾਲ ਤੋਂ ਵੀ ਲੁੱਟ ਕੀਤੀ ਸੀ ਅਤੇ ਇੱਕ ਹੋਰ ਘਟਨਾ ਵਿੱਚ ਇੱਕ ਵਿਅਕਤੀ ਬੂਟਾ ਤੋਂ ਵੀ ਪੈਸੇ ਖੋਹ ਲਏ ਸਨ। ਉਨ੍ਹਾਂ ਦੇ ਬਿਆਨਾਂ 'ਤੇ ਏ. ਐੱਸ. ਆਈ. ਨੰਦਲਾਲ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਥਾਣਾ ਰਾਹੋਂ ਵਿਖੇ ਧਾਰਾ 379 ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਉਨ੍ਹਾਂ ਤਿੰਨਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੀਤੀ 31 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਪਰਿਵਾਰ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 


Anuradha

Content Editor

Related News