ਚੋਰੀ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Friday, Jan 24, 2025 - 06:36 PM (IST)
ਹੁਸ਼ਿਆਰਪੁਰ (ਰਾਕੇਸ਼)-ਥਾਣਾ ਮਾਡਲ ਟਾਊਨ ਪੁਲਸ ਨੇ ਚੋਰੀ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਾਈ ਸ਼ਿਕਾਇਤ ’ਚ ਓਂਕਾਰ ਸਿੰਘ ਕੈਸ਼ੀਅਰ ਗੁਰਦੁਆਰਾ ਸ਼ਹੀਦ ਬਾਬਾ ਸਿਧਵਾਂ ਵੈੱਲਫੇਅਰ ਸੋਸਾਇਟੀ ਪਿੰਡ ਪਿਪਲਾਂਵਾਲਾ ਥਾਣਾ ਮਾਡਲ ਟਾਊਨ ਨੇ ਦੱਸਿਆ ਕਿ ਸਵੇਰੇ 5 ਵਜੇ ਉਸ ਨੂੰ ਪਾਠੀ ਸਿੰਘ ਗੁਰਮੇਲ ਸਿੰਘ ਦਾ ਫੋਨ ਆਇਆ ਕਿ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਦਾ ਤਾਲਾ ਕਟਿਆ ਹੋਇਆ ਹੈ ਅਤੇ ਗੋਲਕ ਵੀ ਤੋੜੀ ਹੋਈ ਹੈ।
ਇਹ ਵੀ ਪੜ੍ਹੋ : ਮੁੜ ਗੋਲ਼ੀਆਂ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਅੱਧੀ ਰਾਤ ਨੂੰ ਸਹਿਮੇ ਲੋਕ
ਇਸ ’ਤੇ ਉਹ ਕਮੇਟੀ ਮੈਂਬਰਾਂ ਨੂੰ ਫੋਨ ਕਰਕੇ ਗੁਰਦੁਆਰਾ ਸਾਹਿਬ ਪੁੱਜੇ ਤਾਂ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਮੇਨ ਕੈਂਚੀ ਗੇਟ ਦਾ ਤਾਲਾ ਕਟਿਆ ਹੋਇਆ ਸੀ ਅਤੇ ਗੋਲਕ ਵੀ ਤੋੜੀ ਹੋਈ ਸੀ, ਜਿਸ ’ਚੋਂ ਸਾਰਾ ਕੈਸ਼ ਚੋਰੀ ਕੀਤਾ ਗਿਆ ਸੀ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਸੀ. ਸੀ. ਟੀ. ਵੀ. ਫੁਟੇਜ ਚੈੱਕ ਕਰਨ ’ਤੇ 2 ਨੌਜਵਾਨ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ। ਇਕ ਦੇ ਹੱਥ ’ਚ ਲੋਹੇ ਦੀ ਰਾਡ ਅਤੇ ਦੂਜੇ ਦੇ ਹੱਥ ’ਚ ਕਟਰ ਸੀ। ਰਾਡ ਨਾਲ ਗੋਲਕ ਦਾ ਢੱਕਣ ਤੋੜ ਕੇ ਉਸ ’ਚੋਂ ਕੈਸ਼ ਲੈ ਜਾਂਦੇ ਵਿਖਾਈ ਦਿੱਤੇ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e