ਦਾਜ ਲਈ ਤੰਗ ਕਰਨ ਦੇ ਦੋਸ਼ ''ਚ ਮਾਮਲਾ ਦਰਜ

Saturday, Jun 29, 2024 - 06:44 PM (IST)

ਹੁਸ਼ਿਆਰਪੁਰ (ਰਾਕੇਸ਼)- ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਰਜਨੀ ਪੁੱਤਰੀ ਸ਼ਿੰਗਾਰਾ ਸਿੰਘ ਵਾਸੀ ਕੋਟਾ ਗੌਂਸਪੁਰ ਥਾਣਾ ਸਦਰ ਨੇ ਦੱਸਿਆ ਕਿ ਉਸ ਦੇ ਪਤੀ ਗੁਰਨਾਮ ਸਿੰਘ ਪੁੱਤਰ ਦਲਬੀਰ ਰਾਮ ਅਤੇ ਸਹੁਰਾ ਪਰਿਵਾਰ ਵਾਸੀ ਨਵਾਂ ਬਗੜੀਆ ਥਾਣਾ ਭੈਣੀ ਜ਼ਿਲ੍ਹਾ ਗੁਰਦਾਸਪੁਰ ਨੇ ਦਾਜ ਅਤੇ ਪੈਸਿਆਂ ਦੀ ਮੰਗ ਕਰਦੇ ਹੋਏ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਉਸ ਦਾ ਸਰੀਰਕ ਸ਼ੋਸ਼ਣ ਕਰਨ, ਔਰਤ ਦੇ ਪੈਸੇ ਬਰਬਾਦ ਕਰਨ, ਘਰ ਵਾਪਸ ਆਉਣ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸ਼ਿਕਾਇਤ ਦਰਜ ਕਰਵਾਈ ਗਈ।

ਇਹ ਵੀ ਪੜ੍ਹੋ- ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਵੱਡੇ ਡਾਕਖਾਨੇ ਦੇ ਬਾਹਰ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਜਿਸ ਦੀ ਜਾਂਚ ਐੱਸ. ਪੀ. ਬਲਕਾਰ ਸਿੰਘ ਨੇ ਕੀਤਾ। ਉਸ ਨੇ ਆਪਣੀ ਰਿਪੋਰਟ ਵਿਚ ਸ਼ਿਕਾਇਤਕਰਤਾ ਰਜਨੀ ਦੀ ਉਸ ਦੇ ਪਤੀ ਵੱਲੋਂ ਕੁੱਟਮਾਰ, ਘਰੇਲੂ ਹਿੰਸਾ ਅਤੇ ਔਰਤ ਦੇ ਪੈਸੇ ਨਾ ਮੋੜਨ ਸਬੰਧੀ ਕੀਤੀ ਸ਼ਿਕਾਇਤ ਨੂੰ ਸਹੀ ਪਾਇਆ। ਜਿਸ ’ਤੇ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ, ਜਿਸ ਦੀ ਮਨਜ਼ੂਰੀ ਤੋਂ ਬਾਅਦ ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News