ਨਵਾਂਸ਼ਹਿਰ ’ਚ ਅਫਰੀਕਨ ਸਵਾਈਨ ਫ਼ਲੂ ਦਾ ਕੇਸ ਆਇਆ ਸਾਹਮਣੇ, ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

Friday, Sep 02, 2022 - 06:43 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ’ਚ ਅਫ਼ਰੀਕਨ ਸਵਾਈਨ ਫ਼ਲੂ ਦਾ ਕੇਸ ਸਾਹਮਣੇ ਆਇਆ ਹੈ। ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੂਸਾਪੁਰ ਰੋਡ ਕਾਲੋਨੀ ਨੂੰ ਅਫ਼ਰੀਕਨ ਸਵਾਈਨ ਫੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨ ਦਿੱਤਾ ਹੈ। ਉਥੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਨੂੰ ਹੋਰ ਅੱਗੇ ਫ਼ੈਲਣ ਤੋਂ ਰੋਕਣ ਲਈ ਧਾਰਾ 144 ਅਧੀਨ ਇਹਤਿਆਤੀ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਾਲੋਨੀ ਮੂਸਾਪੁਰ ਰੋਡ ’ਚ ਬੀਮਾਰੀ ਦੀ ਰੋਕਥਾਮ ਲਈ ‘ਜਾਨਵਰਾਂ ’ਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ 2009’ ਅਤੇ ‘ਅਫਰੀਕਨ ਸਵਾਈਨ ਫੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)’ ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਬਟਾਲਾ ਤੋਂ ਮਠਿਆਈਆਂ ਲੈ ਕੇ ਸੁਲਤਾਨਪੁਰ ਲੋਧੀ ਪੁੱਜੀਆਂ ਸੰਗਤਾਂ

ਉਨ੍ਹਾਂ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇਕ ਕਿਲੋਮੀਟਰ ਤੱਕ ਦੇ ਖੇਤਰ ‘ਸੰਕ੍ਰਮਣ ਜ਼ੋਨ’ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ ‘ਨਿਗਰਾਨੀ ਜ਼ੋਨ’ ਹੋਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ’ਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ’ਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼ਹੀਦ ਭਗਤ ਸਿੰਘ ਨਗਰ ਜਿਨ੍ਹਾਂ ਨੂੰ ਇਨ੍ਹਾਂ ਇਹਤਿਆਤੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਨੇ ਦੱਸਿਆ ਕਿ ਇਨ੍ਹਾਂ ਮਨਾਹੀ ਦੇ ਹੁਕਮਾਂ ਤਹਿਤ ਸੂਰ ਪਾਲਣ ਦਾ ਕੰਮ ਕਰ ਰਹੇ ਹਰ ਕਿਸਮ ਦੇ ਵਿਅਕਤੀ, ਪ੍ਰਭਾਵਿਤ ਇਲਾਕੇ ਤੋਂ 10 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਜਾਣ ਅਤੇ ਬਾਹਰਲੇ ਇਲਾਕੇ ਤੋਂ ਪ੍ਰਭਾਵਿਤ ਇਲਾਕੇ ’ਚ ਆਉਣ ਤੋਂ ਗੁਰੇਜ਼ ਕਰਨਗੇ। ਸੂਰਾਂ ਦੀ ਹਰ ਕਿਸਮ ਦੀ ਮੂਵਮੈਂਟ ਅਤੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਨਾਲ ਲਗਦੇ ਸੂਬੇ ਅਤੇ ਜ਼ਿਲਿਆਂ ਤੋਂ ਵੀ ਸੂਰਾਂ ਅਤੇ ਸੁਰਾਂ ਤੋਂ ਬਣਦੇ ਪਦਾਰਥ ਲੈ ਕੇ ਜਾਣ ਜਾਂ ਲੈ ਕੇ ਆਉਣ ’ਤੇ ਪੂਰਨ ਪਾਬੰਦੀ ਹੋਵੇਗੀ। ਕਿਸੇ ਵੀ ਵਿਅਕਤੀ ਵੱਲੋਂ ਅਫਰੀਕਨ ਸਵਾਇਨ ਫੀਵਰ ਨਾਲ ਪ੍ਰਭਾਵਿਤ ਸੂਰ ਜਾਂ ਸੂਰਾਂ ਦੇ ਮੀਟ ਤੋਂ ਬਣਦੇ ਪਦਾਰਥ ਬਾਜ਼ਾਰ ’ਚ ਲੈ ਕੇ ਜਾਣ ’ਤੇ ਪੂਰਨ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਜੈਕਾਰਿਆਂ ਦੀ ਗੂੰਜ ਨਾਲ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋਇਆ ਨਗਰ ਕੀਰਤਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News