ਟਰੈਕਟਰ-ਟਰਾਲੀ ਚਾਲਕ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ
Friday, Oct 04, 2024 - 05:42 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਮਾਈਨਿੰਗ ਵਿਭਾਗ ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਕਰ ਰਹੀ ਇਕ ਟਰੈਕਟਰ-ਟਰਾਲੀ ਨੂੰ ਕਾਬੂ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਕਾਠਗੜ੍ਹ ’ਚ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਮਾਈਨਿੰਗ ਇੰਸਪੈਕਟਰ ਨਵਾਂਸ਼ਹਿਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ 2 ਵਜੇ ਰੁਟੀਨ ਚੈਕਿੰਗ ਕਰ ਰਹੀ ਸੀ ਤਾਂ ਕਾਠਗੜ੍ਹ ਨੇੜੇ ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਆਉਂਦੀ ਵਿਖਾਈ ਦਿੱਤੀ ਪਰ ਟਰੈਕਟਰ ਚਾਲਕ ਨੇ ਮਾਈਨਿੰਗ ਵਿਭਾਗ ਦੀ ਟੀਮ ਨੂੰ ਵੇਖ ਕੇ ਟਰਾਲੀ ਦਾ ਜੈਕ ਚੁੱਕ ਕੇ ਸੜਕ ’ਤੇ ਹੀ ਰੇਤਾ ਸੁੱਟਣਾ ਸ਼ੁਰੂ ਕਰ ਦਿੱਤਾ ਅਤੇ ਟਰੈਕਟਰ-ਟਰਾਲੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਜਲੰਧਰ ਦੇ ਇਸ Couple ਦੀ ਕਰਤੂਤ ਨੇ ਉਡਾਏ ਸਭ ਦੇ ਹੋਸ਼, ਥਾਣੇ ਪਹੁੰਚਿਆ ਮਾਮਲਾ
ਉਕਤ ਡਰਾਈਵਰ ਬਾਅਦ ਵਿਚ ਟਰੈਕਟਰ-ਟਰਾਲੀ ਛੱਡ ਕੇ ਉਥੋਂ ਭੱਜ ਗਿਆ। ਇੰਸਪੈਕਟਰ ਮਨਪ੍ਰੀਤ ਨੇ ਦੱਸਿਆ ਕਿ ਬਿਨਾਂ ਨੰਬਰ ਵਾਲੀ ਟਰੈਕਟਰ ਟਰਾਲੀ ਨੂੰ ਕਾਠਗੜ੍ਹ ਥਾਣੇ ਲਿਆਂਦਾ ਗਿਆ ਹੈ। ਮਾਈਨਿੰਗ ਅਧਿਕਾਰੀ ਦੀ ਸ਼ਿਕਾਇਤ ’ਤੇ ਥਾਣਾ ਕਾਠਗੜ੍ਹ ਦੀ ਪੁਲਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਈਨਿੰਗ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਸ ਸਤਿਸੰਗ ਘਰ 'ਚ ਪਹੁੰਚਣਗੇ ਬਾਬਾ ਗੁਰਿੰਦਰ ਢਿੱਲੋਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ