ਕਿਸਾਨ ਜਥੇਬੰਦੀ ਦੇ ਜਾਅਲੀ ਪਛਾਣ ਪੱਤਰ ਬਣਾ ਕੇ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Saturday, Jul 06, 2024 - 07:02 PM (IST)

ਕਿਸਾਨ ਜਥੇਬੰਦੀ ਦੇ ਜਾਅਲੀ ਪਛਾਣ ਪੱਤਰ ਬਣਾ ਕੇ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਕਿਸਾਨ ਜਥੇਬੰਦੀ ਦੇ ਜਾਅਲੀ ਸ਼ਨਾਖ਼ਤੀ ਕਾਰਡ ਬਣਾ ਕੇ ਟੋਲ ਪਲਾਜ਼ਾ ਦੀ ਫ਼ੀਸ ਬਚਾਉਣ ਲਈ ਇਨ੍ਹਾਂ ਦੀ ਦੁਰਵਰਤੋਂ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਦੋਆਬਾ ਕਿਸਾਨ ਕਮੇਟੀ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਪੁੱਤਰ ਜਸਵੰਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪ੍ਰਮੋਦ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੀਨਾ ਇਨਕਲੇਵ (ਸ. ਗੁਰਦਾਸਪੁਰ) ਅਤੁਲ ਪੁੱਤਰ ਨਵੀਨ ਵਾਸੀ ਵਾਰਡ ਨੰਬਰ 2 ਗੁਰਦਾਸਪੁਰ ਅਤੇ ਕੋਮਲਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗੁਰਦਾਸਪੁਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਮਧੂਮੱਖੀਆਂ ਲੜਨ ਕਾਰਨ 5 ਸਾਲਾ ਬੱਚੀ ਦੀ ਦਰਦਨਾਕ ਮੌਤ
 

ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੋਆਬਾ ਕਿਸਾਨ ਕਮੇਟੀ ਦੇ ਸੰਘਰਸ਼ਸ਼ੀਲ ਆਗੂ ਪ੍ਰਿਥਪਾਲ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਉਨ੍ਹਾਂ ਦੀ ਸੰਸਥਾ ਦੇ ਸ਼ਨਾਖਤੀ ਕਾਰਡਾਂ ਦੀ ਦੁਰਵਰਤੋਂ ਕੀਤੀ ਹੈ ਅਤੇ ਇਹ ਉਨ੍ਹਾਂ ਦੇ ਮੈਂਬਰ ਵੀ ਨਹੀਂ ਹਨ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News