ਜਲੰਧਰ ''ਚ ਪਰਾਲੀ ਸਾੜਨ ਦੇ ਦੋਸ਼ ''ਚ ਸਰਪੰਚ ਖ਼ਿਲਾਫ਼ ਮਾਮਲਾ ਦਰਜ
Friday, Nov 15, 2024 - 05:43 PM (IST)
ਜਲੰਧਰ (ਮਹੇਸ਼)- ਪਰਾਲੀ ਸਾੜਨ ਦੇ ਮਾਮਲੇ ’ਚ ਥਾਣਾ ਸਦਰ ਦੀ ਪੁਲਸ ਨੇ ਪਿੰਡ ਜੰਡਿਆਲਾ ਮੰਜਕੀ ਦੇ ਨਵ-ਨਿਯੁਕਤ ਸਰਪੰਚ ਕਮਲਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪੱਤੀ ਧੁਨੀ ਕੀ, ਜੰਡਿਆਲਾ ਖ਼ਿਲਾਫ਼ ਧਾਰਾ 223ਬੀ. ਐੱਨ. ਐੱਸ. ਦੇ ਤਹਿਤ ਮੁਕੱਦਮਾ ਨੰਬਰ 225 ਦਰਜ ਕੀਤਾ ਹੈ। ਇਹ ਪੁਸ਼ਟੀ ਥਾਣਾ ਸਦਰ ਦੇ ਮੁਖੀ ਸਬ-ਇੰਸਪੈਕਟਰ ਸੁਰੇਸ਼ ਕੁਮਾਰ ਨੇ ਕੀਤੀ ਹੈ ਜਦਕਿ ਇਸ ਮਾਮਲੇ ਦੀ ਜਾਂਚ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਜਸਵੀਰ ਚੰਦ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਲਜੀਤ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਕਿਸਾਨ ਨੇ ਪਰਾਲੀ ਨੂੰ ਅੱਗ ਲਾ ਦਿੱਤੀ ਹੈ, ਜਿਸ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਕਤ ਕਿਸਾਨ ਹਰੇ ਰੰਗ ਦੇ ਟਰੈਕਟਰ ’ਤੇ ਜ਼ਮੀਨ ਦੀ ਵਾਹੀ ਕਰ ਰਿਹਾ ਸੀ ਅਤੇ ਪੁਲਸ ਪਾਰਟੀ ਨੂੰ ਵੇਖ ਕੇ ਟਰੈਕਟਰ ਭਜਾ ਕੇ ਲੈ ਗਿਆ। ਏ. ਐੱਸ. ਆਈ. ਜਸਵੀਰ ਚੰਦ ਨੇ ਦੱਸਿਆ ਕਿ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਉਕਤ ਦੀ ਮਾਲਕੀ ਸਰਿੰਦਰ ਕੌਰ ਪਤਨੀ ਗੁਰਦੇਵ ਸਿੰਘ ਪੁੱਤਰ ਨਿਰੰਜਣ ਸਿੰਘ ਹੈ ਅਤੇ ਕਾਸ਼ਤਕਾਰ ਕਮਲਜੀਤ ਸਿੰਘ ਪੁੱਤਰ ਬਲਬੀਰ ਸਿੰਘ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 14 ਕੁਇੰਟਲ ਭੁੱਕੀ ਸਣੇ 3 ਮੁਲਜ਼ਮ ਗ੍ਰਿਫ਼ਤਾਰ
ਪੁਲਸ ਨੇ ਜਾਂਚ ਅਧਿਕਾਰੀ ਦੇ ਬਿਆਨਾਂ ‘ਤੇ ਇਹ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਪਿੰਡ ‘ਚ ਇਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾ ਦਿੱਤੀ ਹੈ, ਜਿਸ ਕਾਰਨ ਆਸ-ਪਾਸ ਦੇ ਪਿੰਡਾਂ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ। ਦੂਜੇ ਪਾਸੇ ਸਰਪੰਚ ਕਮਲਜੀਤ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੇਂਦਰ ਵੱਲੋਂ ਜਾਰੀ ਨੇ ਇਹ ਹੁਕਮ
ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਨਿਯਮਾਂ ਮੁਤਾਬਕ ਹੁਣ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਦੋ ਗੁਣਾ ਜੁਰਮਾਨਾ ਦੇਣਾ ਹੋਵੇਗਾ। ਇਸ ਦੇ ਨਾਲ ਹੀਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ 5000 ਰੁਪਏ ਜੁਰਮਾਨਾ ਭਰਨਾ ਪਵੇਗਾ। ਇਸ ਦੇ ਨਾਲ ਹੀ 2 ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ‘ਤੇ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ‘ਤੇ 30,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਇਸ ਵਿਭਾਗ 'ਚ ਭਰਤੀ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8