ਟਾਂਡਾ ਵਿਖੇ ਲੜਕੀ ਨੂੰ ਅਗਵਾ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

09/27/2023 5:43:04 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਵਿਖੇ 19 ਵਰ੍ਹਿਆਂ ਦੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਮਾਮਲਾ ਲੜਕੀ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਸੁੱਖ ਸਾਗਰ ਵਾਸੀ ਉਂਕਾਰ ਨਗਰ ਪਟੇਲ ਚੌਕ ਪਠਾਨਕੋਟ ਦੇ ਖ਼ਿਲਾਫ਼ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਲੜਕੀ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਲੜਕੀ ਨੂੰ 21 ਸਤੰਬਰ ਨੂੰ ਉਕਤ ਮੁਲਜ਼ਮ ਅਗਵਾ ਕਰਕੇ ਕਿਧਰੇ ਲੈ ਗਿਆ ਹੈ। ਉਨ੍ਹਾਂ ਉਸ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਮੁਲਜ਼ਮ ਅਤੇ ਲੜਕੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਵੱਧਦਾ ਜਾ ਰਿਹੈ ਜੋੜੇ ਦੀ ਅਸ਼ਲੀਲ ਵੀਡੀਓ ਦਾ ਮਾਮਲਾ, 'ਕੁੱਲ੍ਹੜ ਪਿੱਜ਼ਾ' ਦੇ ਬਾਹਰ ਔਰਤ ਦਾ ਜ਼ਬਰਦਸਤ ਹੰਗਾਮਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News