ਕੁੜੀ ਦੇ ਮੋਬਾਇਲ ’ਚ ਅਸ਼ਲੀਲ ਵੀਡੀਓ ਭੇਜਣ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ

07/16/2022 12:11:18 PM

ਨਵਾਂਸ਼ਹਿਰ (ਤ੍ਰਿਪਾਠੀ) - 19 ਸਾਲਾ ਕੁੜੀ ਨੂੰ ਵਟਸਐੱਪ ਰਾਹੀਂ ਅਸ਼ਲੀਲ ਵੀਡੀਓ ਭੇਜਣ ਵਾਲੇ ਦੋਸ਼ੀ ਖ਼ਿਲਾਫ਼ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਕੁੜੀ ਨੇ ਦੱਸਿਆ ਕਿ ਉਸ ਦੀ ਉਮਰ 19 ਸਾਲ ਹੈ ਅਤੇ ਉਹ 8ਵੀਂ ਜਮਾਤ ਤਕ ਪੜ੍ਹੀ ਹੋਈ ਹੈ। ਉਸ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਸ ਦੇ ਪ੍ਰੇਮ ਸੰਬੰਧ ਜ਼ਿਲ੍ਹਾ ਜਲੰਧਰ ਦੀ ਤਹਿਸੀਲ ਦੇ ਇਕ ਪਿੰਡ ਵਾਸੀ ਨੌਜਵਾਨ ਨਵਦੀਪ ਉਰਫ਼ ਨਵੀ ਨਾਲ ਹੋਏ ਸਨ।

ਕਰੀਬ 6 ਮਹੀਨੇ ਬਾਅਦ ਹੀ ਉਸ ਨੇ ਉਕਤ ਨਵੀ ਨਾਲ ਗੱਲਬਾਤ ਬੰਦ ਕਰ ਦਿੱਤੀ ਸੀ, ਜਿਸ ਉਪਰੰਤ ਨਵੀ ਨੇ ਉਸ ਨੂੰ ਧਮਕੀਆਂ ਦੇਣਾ ਸ਼ੁਰੂ ਕਰ ਦਿੱਤਾ। ਉਸ ਨੇ ਧਮਕੀਆਂ ਦਿੰਦੇ ਹੋਏ ਕਿਹਾ ਕਿ ਜਦੋਂ ਉਹ ਕਰੀਬ 1 ਸਾਲ ਪਹਿਲਾਂ ਉਸ ਦੇ ਪਿੰਡ ਦੀ ਮੋਟਰ ’ਤੇ ਉਸ ਨੂੰ ਮਿਲਣ ਆਈ ਸੀ ਤਾਂ ਉਸ ਨੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ ਸੀ। ਉਸ ਨੂੰ ਉਹ ਵਾਇਰਲ ਕਰ ਦੇਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਨਵੀ ਨੇ ਉਸ ਦੀ ਅਸ਼ਲੀਲ ਵੀਡੀਓ ਉਸੇ ਮੋਬਾਇਲ ’ਤੇ ਭੇਜ ਦਿੱਤੀ, ਜਿਸ ਤੋਂ ਬਾਅਦ ਉਹ ਬਹੁਤ ਪ੍ਰੇਸ਼ਾਨ ਹੋ ਗਈ ਅਤੇ ਘਰ ਵਿਚ ਪਈਆਂ ਫਿਨਾਇਲ ਦੀਆਂ 3 ਗੋਲ਼ੀਆਂ ਖਾ ਲਈਆਂ।

ਇਹ ਵੀ ਪੜ੍ਹੋ:  ਜਲੰਧਰ ਵਿਖੇ STF ਵੱਲੋਂ ਮਾਰੇ ਛਾਪੇ ਦੌਰਾਨ ਮਕਾਨ ਮਾਲਕ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਉਸ ਨੇ ਦੱਸਿਆ ਕਿ ਉਲਟੀਆਂ ਆਉਣ ’ਤੇ ਉਸ ਦੀ ਮਾਤਾ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲੈ ਗਈ, ਜਿੱਥੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਹੁਣ ਉਹ ਜ਼ੇਰੇ ਇਲਾਜ ਹੈ। ਉਸ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਦੋਸ਼ੀ ਨੌਜਵਾਨ ਖ਼ਿਲਾਫ਼ ਕਾਨੂੰਨ ਦੇ ਤਹਿਤ ਬਣਦੀ ਕਾਰਵਾਈ ਕਰਕੇ ਉਸ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਨੌਜਵਾਨ ਨਵਦੀਪ ਉਰਫ਼ ਨਵੀ ਖ਼ਿਲਾਫ਼ ਧਾਰਾ 354-ਸੀ, 506,76 ਏ. ਆਈ. ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਮੁੜ ਫਟਿਆ 'ਕੋਰੋਨਾ' ਬੰਬ, 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News