ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ ਦੇ ਪਰਿਵਾਰਕ ਮੈਂਬਰਾਂ ਖਿਲਾਫ ਮਾਮਲਾ ਦਰਜ

2020-05-08T15:58:12.133

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼,ਪੱਪੂ,ਮੋਮੀ ) - ਪਿੰਡ ਕੰਧਾਲਾ ਸ਼ੇਖ਼ਾਂ  ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਉਸਦੇ  ਹੀ ਪਰਵਾਰਕ  ਮੈਂਬਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਬਲਵੀਰ  ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਬਿਆਨਂ ਦੇ ਆਧਾਰ 'ਤੇ ਉਸ ਦੇ ਭਤੀਜੇ ਦਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ, ਭਰਾ ਇੰਦਰਜੀਤ ਸਿੰਘ ਅਤੇ ਭਰਜਾਈ ਰਣਜੀਤ ਕੌਰ ਪਤਨੀ ਬਚਿੱਤਰ ਸਿੰਘ ਨਿਵਾਸੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਬਲਵੀਰ  ਸਿੰਘ ਨੂੰ ਦੱਸਿਆ ਕਿ ਉਹ ਮਹਾਰਾਸ਼ਟਰ ਵਿਚ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ ਅਤੇ ਅਕਸਰ ਆਪਣੇ ਜੱਦੀ ਪਿੰਡ ਕੰਧਾਲਾ ਸ਼ੇਖਾਂ ਆਉਂਦਾ ਜਾਂਦਾ ਰਹਿੰਦਾ ਹੈ |  ਜਿੱਥੇ ਉਸ ਦੇ ਦੋ ਭਰਾਵਾਂ ਦੇ ਨਾਲ ਉਸ ਦੀ ਜ਼ਮੀਨ ਸਾਂਝੀ ਹੈ | ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ 4 ਮਈ ਨੂੰ ਉਹ ਆਪਣੇ ਪਰਿਵਾਰ ਦੇ ਨਾਲ ਆਪਣੇ ਜੱਦੀ ਪਿੰਡ ਆਇਆ ਹੋਇਆ ਸੀ ਤਾਂ ਉਸ ਦਾ ਭਤੀਜਾ ਦਵਿੰਦਰ ਸਿੰਘ ਉਸਦੇ ਭਰਾਵਾਂ ਬਚਿੱਤਰ ਸਿੰਘ ਅਤੇ  ਇੰਦਰਜੀਤ ਸਿੰਘ ਦੀ ਮੌਜੂਦਗੀ ਵਿਚ ਕਿਸੇ ਦੇ ਟਰੈਕਟਰ ਦੀ ਮਦਦ ਦੇ ਨਾਲ ਉਨ੍ਹਾਂ ਦੀ ਸਾਂਝੀ ਜ਼ਮੀਨ ਵਾਹ ਰਿਹਾ ਸੀ ਅਤੇ ਜਦੋਂ ਉਸ ਨੇ ਉਸ ਨੂੰ ਉਸਦੇ ਹਿੱਸੇ ਵਾਲੀ ਜਮੀਨ ਵਾਉਣ ਤੋਂ ਰੋਕਿਆ ਤਾਂ ਉਕਤ ਮੁਲਜ਼ਮਾਂ ਨੇ ਉਸ ਉੱਤੇ ਗੰਡਾਸੀ ਨਾਲ ਵਾਰ ਕਰਕੇ ਅਤੇ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਸ ਨੂੰ ਉਸ ਦੀ ਬੇਟੀ ਨੇ ਤਰਨਦੀਪ  ਕੌਰ ਨੇ ਸਰਕਾਰੀ ਹਸਪਤਾਲ  ਟਾਂਡਾ ਪਹੁੰਚਾਇਆ ਜਿੱਥੋਂ ਉਸ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ | ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਉਸਦੇ ਹਿੱਸੇ ਵਾਲੀ  ਜ਼ਮੀਨ ਉੱਤੇ ਕਬਜ਼ਾ ਕਰਨਾ ਚਾਹੁੰਦੇ ਹਨ | ਜਿਸ ਦੀ ਰੰਜਿਸ਼ ਨੂੰ ਲੈ ਕੇ ਉਨ੍ਹਾਂ ਉਸ ਨੂੰ ਸੱਟਾਂ ਮਾਰੀਆਂ ਹਨ | ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Harinder Kaur

Content Editor

Related News