ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ

Friday, Nov 08, 2024 - 01:25 PM (IST)

ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਪੁਲਸ ਨੇ ਕਾਰਵਾਈ ਕੀਤੀ ਹੈ। ਬੇਟ ਇਲਾਕੇ ਦੇ ਪਿੰਡ ਗਿਲਜੀਆਂ ਅਤੇ ਬੱਲਾ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਟਾਂਡਾ ਪੁਲਸ ਨੇ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਹਨ। 

ਇਹ ਵੀ ਪੜ੍ਹੋ- ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਜਵਾਨ ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਏ ਮਾਪੇ

ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਵਰਤਾਰੇ ਨੂੰ ਰੋਕਣ ਲਈ ਬਣਾਈ ਗਈ ਸਬ-ਡਿਵੀਜ਼ਨ ਪੱਧਰੀ ਨਿਗਰਾਨ ਕਮੇਟੀ ਤੋਂ ਸੈਟਲਾਇਟ ਡਾਟਾ ਅਤੇ ਸੂਚਨਾ ਦੇ ਆਧਾਰ ’ਤੇ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਨੇ ਪਿੰਡ ਗਿਲਜੀਆਂ ਵਿਖੇ ਪਰਾਲੀ ਨੂੰ ਅੱਗ ਲਾਉਣ ਵਾਲੇ ਅਤੇ ਏ. ਐੱਸ. ਆਈ.ਰਾਜਵਿੰਦਰ ਸਿੰਘ ਦੀ ਟੀਮ ਨੇ ਪਿੰਡ ਬੱਲਾ ਵਿਖੇ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਝ ਦਾ ਮੇਲਾ, ਚੱਲੀਆਂ ਠਾਹ-ਠਾਹ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

shivani attri

Content Editor

Related News