ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Wednesday, Jul 24, 2024 - 12:22 PM (IST)

ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਤਲਵੰਡੀ ਡੱਡੀਆਂ ਵਿਚ ਸ਼ਰੀਕੇ ਵਿਚ ਕਿਸੇ ਰੰਜਿਸ਼ ਨੂੰ ਲੈ ਕੇ ਔਰਤ ਨਾਲ ਕੁੱਟਮਾਰ ਕਰਨ ਵਾਲੇ ਉਸ ਦੇ ਭਤੀਜੇ ਅਤੇ ਭਰਜਾਈਆਂ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਜੋਗਿੰਦਰ ਕੌਰ ਪਤਨੀ ਪਿਆਰਾ ਸਿੰਘ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਭਤੀਜੇ ਪਰਸ਼ੋਤਮ ਸਿੰਘ ਪੁੱਤਰ ਬਲਵਿੰਦਰ ਸਿੰਘ, ਭਰਜਾਈਆਂ ਸਵਰਨ ਕੌਰ ਪਤਨੀ ਬਲਵਿੰਦਰ ਸਿੰਘ ਅਤੇ ਬਲਵਿੰਦਰ ਕੌਰ ਵਾਸੀ ਤਲਵੰਡੀ ਡੱਡੀਆਂ ਖ਼ਿਲਾਫ਼ ਦਰਜ ਕੀਤਾ ਹੈ।

ਆਪਣੇ ਬਿਆਨ ਵਿਚ ਜੋਗਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਹ 12 ਜੁਲਾਈ ਦੀ ਸ਼ਾਮ ਨੂੰ ਆਪਣੇ ਖੇਤਾਂ ਵਿਚ ਝੋਨੇ ਨੂੰ ਪਾਣੀ ਲਾਉਣ ਗਈ ਸੀ ਤਾਂ ਉਕਤ ਮੁਲਜ਼ਮਾਂ ਨੇ ਉਸ ਨਾਲ ਹਮਸਲਾਹ ਹੋ ਕੇ ਕੁੱਟਮਾਰ ਕੀਤੀ। ਉਸ ਦੇ ਰੌਲਾ ਪਾਉਣ ’ਤੇ ਲੋਕ ਇਕੱਠਿਆਂ ਹੁੰਦੇ ਵੇਖ ਉਕਤ ਮੁਲਜ਼ਮ ਉੱਥੋਂ ਫਰਾਰ ਹੋ ਗਏ। ਉਸ ਨੂੰ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News