ਧੱਕੇ ਨਾਲ ਕਿਸਾਨ ਦੀ ਜ਼ਮੀਨ ਵਾਹੁਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Monday, Oct 31, 2022 - 06:29 PM (IST)

ਧੱਕੇ ਨਾਲ ਕਿਸਾਨ ਦੀ ਜ਼ਮੀਨ ਵਾਹੁਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪਿੰਡ ਜਾਜਾ ਵਿਖੇ ਇਕ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਧੱਕੇ ਨਾਲ ਵਾਹੁਣ ਵਾਲਿਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕਿਸਾਨ ਕਸ਼ਮੀਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਗਲੀ ਮੁਹੱਲਾ ਸੰਤ ਇਸਰ ਸਿੰਘ ਨਗਰ ਟਾਂਡਾ ਦੇ ਬਿਆਨਾਂ ਦੇ ਆਧਾਰ 'ਤੇ ਸੁਖਦੇਵ ਸਿੰਘ ਉਰਫ਼ ਪੱਪੂ ਵਾਸੀ ਗੜ੍ਹੀ ਮੁਹੱਲਾ ਟਾਂਡਾ ਅਤੇ ਸਾਹਿਬ ਸਿੰਘ ਉਰਫ਼ ਸਾਬੀ ਪੁੱਤਰ ਜਰਨੈਲ ਸਿੰਘ ਵਾਸੀ ਮੂਨਕਾਂ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਭੁਲੱਥ ਹਲਕੇ ਲਈ ਮਾਣ ਦੀ ਗੱਲ: ਬੇਗੋਵਾਲ ਦੇ ਗ੍ਰੰਥੀ ਸਿੰਘ ਦਾ ਪੋਤਰਾ ਨਵਜੋਤ ਸਿੰਘ ਬਣਿਆ ਪਾਇਲਟ

ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਜਾਜਾ ਸਥਿਤ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਕਤ ਦੋਨਾਂ ਦੋਸ਼ੀਆਂ ਨੇ ਜ਼ਮੀਨ ਨੂੰ ਵਾਹਿਆ ਅਤੇ ਜ਼ਮੀਨ ਵਿੱਚ ਪਈ ਝੋਨੇ ਦੀ ਪਰਾਲੀ ਨੂੰ ਵੀ ਖ਼ਰਾਬ ਕਰ ਦਿੱਤਾ, ਜਦੋਂ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਤਾਂ ਇਨ੍ਹਾਂ ਨੇ ਉਸ ਨਾਲ ਗਾਲੀ ਗਲੋਚ ਅਤੇ ਧਮਕੀਆਂ। ਹੁਣ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News