ਮਾਈਨਿੰਗ ਵਿਭਾਗ ਵੱਲੋਂ ਦੋ ਕਰੈਸ਼ਰ ਮਾਲਕਾਂ ਖ਼ਿਲਾਫ਼ ਮਾਮਲਾ ਦਰਜ
Sunday, Dec 10, 2023 - 05:04 PM (IST)
ਨੂਰਪੁਰਬੇਦੀ (ਸੰਜੀਵ)-ਮਾਈਨਿੰਗ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੀਆਂ ਪਿੰਡ ਐਲਗਰਾਂ ਸਥਿਤ ਦੋ ਵੱਖ-ਵੱਖ ਕਰੈਸ਼ਰ ਮਾਲਕਾਂ ਅਤੇ ਮਾਈਨਿੰਗ ਵਾਲੀ ਜ਼ਮੀਨ ਦੇ ਨਾ ਮਾਲੂਮ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਲਖਦੀਪ ਸਿੰਘ ਉੱਪ ਮੰਡਲ ਅਫ਼ਸਰ ਜਲ ਨਿਕਾਸ ਕੰਮ ਉੱਪ ਮੰਡਲ ਦਫ਼ਤਰ ਨੰਗਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਨੂੰ ਇਕ ਆਨਲਾਈਨ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ’ਚ ਸ਼ਿਕਾਇਤਕਰਤਾ ਨੇ ਜਾਣਕਾਰੀ ਦਿੱਤੀ ਕਿ ਐਲਗਰਾਂ ਵਿਖੇ ਨਾਜਾਇਜ਼ ਮਾਈਨਿੰਗ ਕੀਤੀ ਗਈ ਪਰ ਇਸ ਸਬੰਧੀ ਜਦੋਂ ਉਨ੍ਹਾਂ ਵੱਲੋਂ ਹਰਜੀਤ ਸਿੰਘ ਉਪ ਮੰਡਲ ਅਫਸਰ ਜਲ ਨਿਕਾਸ ਕਮ ਉੱਪ ਮੰਡਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਟੀਮ ਨੂੰ ਨਾਲ ਲੈ ਕੇ ਸ਼ਿਕਾਇਤਕਰਤਾ ਵੱਲੋਂ ਦੱਸੀ ਗਈ ਜਗ੍ਹਾ ’ਤੇ ਦੌਰਾ ਕੀਤਾ ਤਾਂ ਆਈ. ਪੀ. ਸਟੋਨ ਕਰੈਸ਼ਰ ਦੇ ਲਾਗੇ ਭਾਵੇਂ ਕਿ ਕਿਸੇ ਵੀ ਤਰ੍ਹਾਂ ਦੇ ਟਿੱਪਰ ਜਾਂ ਪੋਕਲੇਨ ਮਸ਼ੀਨ ਨਹੀਂ ਪ੍ਰਾਪਤ ਹੋਈ ਪਰ ਪੋਕਲੇਨ ਮਸ਼ੀਨ ਦੇ ਤਾਜਾ ਨਿਸ਼ਾਨ ਦੇਖੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਘਰ ਬੈਠੇ ਮਿਲਣਗੀਆਂ 43 ਸੇਵਾਵਾਂ, ਕੇਜਰੀਵਾਲ ਬੋਲੇ-'ਅੱਜ ਦਾ ਦਿਨ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ'
ਮੌਕੇ ’ਤੇ ਨਾਜਾਇਜ਼ ਮਾਈਨਿੰਗ ਹੋਈ ਪਾਈ ਗਈ ਜਿਸ ’ਤੇ ਉਨ੍ਹਾਂ ਵੱਲੋਂ ਕਾਰਵਾਈ ਅਮਲ ’ਚ ਲਿਆਂਦੇ ਹੋਏ ਆਈ. ਪੀ. ਸਟੋਨ ਕਰੈਸ਼ਰ ਦੇ ਮਾਲਕ ਅਤੇ ਨਾ ਮਲੂਮ ਜ਼ਮੀਨ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ। ਇਸੇ ਤਰ੍ਹਾਂ ਐਲਗਰਾਂ ਸਥਿਤ ਗੋਬਿੰਦ ਸਟੋਨ ਕਰੈਸਰ ਦੇ ਲਾਗੇ ਜ਼ਮੀਨ ’ਚ ਨਾਜਾਇਜ਼ ਮਾਈਨਿੰਗ ਹੋਣ ’ਤੇ ਵੀ ਉਸ ਦੇ ਮਾਲਕਾਂ ਅਤੇ ਨਾਜਾਇਜ਼ ਮਾਈਨਿੰਗ ਵਾਲੀ ਜ਼ਮੀਨ ਦੇ ਨਾਮਲੂਮ ਮਾਲਕਾਂ ਖ਼ਿਲਾਫ਼ ਸ਼ਿਕਾਇਤ ਕੀਤੀ ਗਈ। ਇਸ ਸਬੰਧੀ ਸਥਾਨਕ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਦੋਵੇਂ ਸਟੋਨ ਕ੍ਰੈਸ਼ਰਾਂ ਦੇ ਮਾਲਕਾਂ ਅਤੇ ਨਾਜਾਇਜ਼ ਮਾਈਨਿੰਗ ਵਾਲੀ ਜ਼ਮੀਨ ਦੇ ਨਾਮਲੂਮ ਮਾਲਕਾਂ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਭਿਆਨਕ ਹਾਦਸਾ, 3 ਲੋਕਾਂ ਦੀ ਮੌਕੇ 'ਤੇ ਮੌਤ, ਨਵੀਂ ਕਾਰ ਖ਼ਰੀਦ ਕੇ ਜਾ ਰਹੇ ਸਨ ਅੰਮ੍ਰਿਤਸਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।