ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ‘ਤੇ ਕੇਸ ਦਰਜ

Monday, Sep 09, 2024 - 04:49 PM (IST)

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ‘ਤੇ ਕੇਸ ਦਰਜ

ਦਸੂਹਾ (ਝਾਵਰ)- ਦਾਜ ਲਈ ਵਿਆਹੁਤਾ ਔਰਤ ਵਾਲੇ ਵਿਅਕਤੀ ਖ਼ਿਲਾਫ਼ ਦਸੂਹਾ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਔਰਤ ਬਬੀਤਾ ਪਤਨੀ ਉਪਿੰਦਰਪਾਲ ਸਿੰਘ ਪੁੱਤਰੀ ਕੁਲਦੀਪ ਸਿੰਘ ਵਾਸੀ ਲਮੀਨ, ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਸ਼ਿਕਾਇਤ ਦਿੱਤੀ ਕਿ ਉਸ ਦਾ ਪਤੀ ਉਪਿੰਦਰਪਾਲ ਸਿੰਘ ਵਾਸੀ ਨਿਊ ਕਲੋਨੀ ਮੁਕੇਰੀਆਂ ਉਸ ਨੂੰ ਘੱਟ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਦਾ ਸੀ ਅਤੇ ਉਸ ਦਾ ਦਾਜ ਦਾ ਸਾਮਾਨ ਤਬਾਹ ਕਰਨ ਦੇ ਨਾਲ-ਨਾਲ ਉਸ ਨੂੰ ਘਰੋਂ ਕੱਢ ਦਿੰਦਾ ਸੀ, ਜਿਸ ਦਾ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ ‘ਤੇ ਥਾਣਾ ਦਸੂਹਾ ‘ਚ ਕੇਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਰਿਸ਼ਤੇ ਸ਼ਰਮਸਾਰ: ਪੈਸਿਆਂ ਖਾਤਿਰ ਭਾਣਜੇ ਨੇ ਮਾਰ 'ਤਾ ਮਾਮਾ, ਖੇਤਾਂ 'ਚੋਂ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News