ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ

Saturday, Nov 16, 2024 - 06:55 PM (IST)

ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ

ਗੜ੍ਹਸ਼ੰਕਰ (ਭਾਰਦਵਾਜ਼)- ਗੜ੍ਹਸ਼ੰਕਰ ਪੁਲਸ ਨੇ ਪਰਾਲੀ ਸਾੜਨ ਦੇ ਦੋਸ਼ ਹੇਠ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਰਜ ਕੇਸ ਅਨੁਸਾਰ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲ਼ਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਅਲੀਪੁਰ ਵਿਖੇ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ, ਜਿਸ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਜਾਰੀ ਹੁਕਮਾਂ ਦੀ ਉਲਘਣਾ ਕੀਤੀ ਜਾ ਰਹੀ।

ਇਸ ਇਤਲਾਹ ਅਨੂਸਾਰ ਜਾਂਚ ਕੀਤੀ ਤਾਂ ਉਸ ਜ਼ਮੀਨ ਦੇ ਮਾਲਕ ਰਾਮ ਸਰੂਪ ਪੁੱਤਰ ਸੋਹਣ ਸਿੰਘ ਵਾਸੀ ਅਲੀਪੁਰ ਦੀ ਪਾਈ ਗਈ। ਥਾਣਾ ਗੜ੍ਹਸ਼ੰਕਰ ਵਿਖੇ ਰਾਮ ਸਰੂਪ ਖ਼ਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਨਾ ਕਰਨ 'ਤੇ ਧਾਰਾ 223 ਬੀ. ਐੱਨ. ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ, ਕੁਝ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਦੁਬਈ ਗਏ ਟਾਂਡਾ ਦੇ ਨੌਜਵਾਨ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News