ਕੋਰੋਨਾ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕੀਤਾ ਜਾਵੇਗਾ ਕੇਸ ਦਰਜ : ਡੀ. ਸੀ.

09/05/2020 1:54:04 PM

ਕਪੂਰਥਲਾ (ਮਹਾਜਨ/ਮਲਹੋਤਰਾ)— ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਕੋਰੋਨਾ ਟੈਸਟਾਂ ਅਤੇ ਇਲਾਜ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਦੀ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਮਹਿਕਮੇ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਅਫ਼ਵਾਹਾਂ ਫੈਲਾ ਕੇ ਲੋਕਾਂ 'ਚ ਭਰਮ ਪੈਦਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤੇ ਜਾਣ। ਅੱਜ ਆਪਣੇ ਹਫਤਾਵਾਰੀ ਫੇਸਬੁਕ ਲਾਈਵ ਦੌਰਾਨ ਲੋਕਾਂ ਦੇ ਰੂ-ਬ-ਰੂ ਹੁਦਿੰਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨੇਕਾਂ ਸਮਾਜ ਵਿਰੋਧੀ ਤੱਤਾਂ ਵੱਲੋਂ ਕੋਰੋਨਾ ਦੇ ਇਲਾਜ ਦੌਰਾਨ ਅੰਗ ਕੱਢਣ ਆਦਿ ਵਰਗੀਆਂ ਅਫਵਾਹਾਂ ਫੈਲੀਆਂ ਜਾ ਰਹੀਆਂ ਹਨ, ਜੋ ਕਿ ਬਿਲਕੁੱਲ ਨਿਰ ਆਧਾਰ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਅਜਿਹੇ ਤੱਤਾਂ 'ਤੇ ਕਰੜੀ ਨਿਗਰਾਨੀ ਰੱਖੀ ਜਾ ਰਹੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੇ ਬਿਲਕੁਲ ਯਕੀਨ ਨਾ ਕਰਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਟੈਸਟ ਅਤੇ ਇਲਾਜ ਲੋਕਾਂ ਦੀ ਭਲਾਈ ਲਈ ਹੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ, ਪੁਲਸ, ਸਿਹਤ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਹੋਰ ਮੋਹਤਬਾਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਟੈਸਟ ਕਰਨ 'ਚ ਸਿਹਤ ਮਹਿਕਮੇ ਦੀਆਂ ਟੀਮਾਂ ਦਾ ਸਹਿਯੋਗ ਕਰਨ।

shivani attri

This news is Content Editor shivani attri