ਰੇਲਵੇ ਕਾਲੋਨੀ ਕੋਲ ਝਾੜੀਆਂ ’ਚੋਂ ਮਿਲੀ ਗਲ਼ੀ-ਸੜੀ ਲਾਸ਼, ਫੈਲੀ ਸਨਸਨੀ
Thursday, Oct 16, 2025 - 12:48 PM (IST)

ਜਲੰਧਰ (ਵਰੁਣ)–ਰੇਲਵੇ ਕਾਲੋਨੀ ਕੋਲ ਸੁੰਨਸਾਨ ਇਲਾਕੇ ਵਿਚ ਝਾੜੀਆਂ ਵਿਚੋਂ ਇਕ ਵਿਅਕਤੀ ਦੀ ਗਲ਼ੀ-ਸੜੀ ਹਾਲਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਵਿਅਕਤੀ ਕੋਲੋਂ ਕੋਈ ਪਛਾਣ-ਪੱਤਰ ਜਾਂ ਦਸਤਾਵੇਜ਼ ਨਹੀਂ ਮਿਲਿਆ, ਜਿਸ ਕਾਰਨ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਥਾਣਾ ਨਵੀਂ ਬਾਰਾਦਰੀ ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਵਿਚ ਲੋਕਾਂ ਨੇ ਸੂਚਨਾ ਦਿੱਤੀ ਸੀ ਕਿ ਰੇਲਵੇ ਕਾਲੋਨੀ ਕੋਲ ਝਾੜੀਆਂ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ।
ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਪੁਲਸ ਟੀਮ ਜਦੋਂ ਮੌਕੇ ’ਤੇ ਪਹੁੰਚੀ ਤਾਂ ਦੇਖਿਆ ਕਿ ਲਾਸ਼ ਬੁਰੀ ਤਰ੍ਹਾਂ ਗਲ਼ ਚੁੱਕੀ ਸੀ। ਲਾਸ਼ ਲਗਭਗ 4 ਤੋਂ 5 ਦਿਨ ਪੁਰਾਣੀ ਲੱਗ ਰਹੀ ਸੀ। ਪੁਲਸ ਨੇ ਆਸ-ਪਾਸ ਲੋਕਾਂ ਤੋਂ ਮ੍ਰਿਤਕ ਬਾਰੇ ਪੁੱਛਗਿੱਛ ਵੀ ਕੀਤੀ ਪਰ ਉਸ ਦੀ ਪਛਾਣ ਨਹੀਂ ਹੋਈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਿਵਚ ਰਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਲਾਸ਼ ’ਤੇ ਕਿਸੇ ਤਰ੍ਹਾਂ ਦੀ ਸੱਟ ਦਾ ਨਿਸ਼ਾਨ ਨਹੀਂ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8