ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ''ਚੋਂ ਲਾਪਤਾ ਹੋਇਆ ਬੱਚਾ, ਜਾਂਚ ''ਚ ਜੁਟੀ ਪੁਲਸ

06/09/2023 10:51:42 AM

ਜਲੰਧਰ (ਵਰੁਣ)- ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਤੋਂ ਇਕ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਦੋ ਦਿਨ ਪਹਿਲਾਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ ਸੀ। ਬੱਚੇ ਦੀ ਪਛਾਣ ਅਵਿਨਾਸ਼ ਰਾਜ ਪੁੱਤਰ ਅਰਜੁਨ ਰਾਮ ਵਜੋਂ ਹੋਈ ਹੈ। ਫਿਲਹਾਲ ਪੁਲਸ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਇਲਾਕੇ ਡਾ. ਜੌਹਰੀ ਲਾਲ ਵਾਲੀ ਗਲੀ ਨੇੜੇ ਕਪੂਰਥਲਾ ਰੋਡ ਤੋਂ 2 ਦਿਨ ਪਹਿਲਾਂ ਇਕ ਬੱਚਾ ਸ਼ੱਕੀ ਹਾਲਤ 'ਚ ਲਾਪਤਾ ਹੋ ਗਿਆ ਸੀ। ਅਵਿਨਾਸ਼ ਪ੍ਰਵਾਸੀ ਪਰਿਵਾਰ ਦਾ ਬੱਚਾ ਹੈ। ਬੱਚੇ ਦੇ ਲਾਪਤਾ ਹੋਣ ਦੇ 24 ਘੰਟੇ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਬਸਤੀ ਬਾਵਾ ਖੇਲ ਵਿਖੇ ਰਿਪੋਰਟ ਲਿਖਵਾਈ ਗਈ ਹੈ। ਥਾਣਾ ਬਸਤੀ ਬਾਵਾ ਦੇ ਐੱਸ. ਐੱਚ. ਓ. ਵੱਲੋਂ ਪਰਿਵਾਰ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਪ੍ਰਸ਼ਾਸਨ ਵੱਲੋਂ ਲਾਪਤਾ ਬੱਚੇ ਨੂੰ ਜਲਦ ਤੋਂ ਜਲਦ ਲੱਭ ਲਿਆ ਜਾਵੇਗਾ।

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News