ਜਲੰਧਰ ਰੇਲਵੇ ਟਰੈਕ 'ਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Thursday, Aug 18, 2022 - 04:15 PM (IST)

ਜਲੰਧਰ ਰੇਲਵੇ ਟਰੈਕ 'ਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਰੇਲਵੇ ਟਰੈਕ ਵਿਖੇ ਤੜਕਸਾਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਜਿਸ ਤੋਂ ਬਾਅਦ ਮੌਕੇ 'ਤੇ ਹੀ ਇਸ ਦੀ ਸ਼ਿਕਾਇਤ ਰਾਹਗੀਰਾਂ ਨੇ ਜੀਆਰਪੀ ਪੁਲਸ ਥਾਣੇ ਨੂੰ ਦੇ ਦਿੱਤੀ। ਮੌਕੇ 'ਤੇ ਜੀਆਰਪੀ ਪੁਲਸ ਦੇ ਏਐਸਆਈ ਜਗਤਾਰ ਰਾਜ ਪੁੱਜੇ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨਾਂ ਪਾਰ ਕਰਨ ਵੇਲੇ ਇਕ ਵਿਅਕਤੀ ਦੀ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ‘ਆਪ’ ਸਰਕਾਰ ’ਚ ਜੁਗਾੜ ਦੇ ਸਹਾਰੇ ਚੱਲ ਰਿਹਾ ਜ਼ਿਲ੍ਹਾ ਪ੍ਰਸ਼ਾਸਨ

ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੱਸਿਆ ਹੈ ਕਿ ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਪਾਈ ਅਤੇ ਇਸ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ। ਆਸੇ ਪਾਸੇ ਪੁੱਛਣ 'ਤੇ ਵੀ ਕੋਈ ਵੀ ਜਾਣਕਾਰੀ ਹਾਸਲ ਨਹੀਂ ਹੋਈ ਜਿਸ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਜਲੰਧਰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ।


author

Harnek Seechewal

Content Editor

Related News