ਮਾਮੂਲੀ ਗੱਲ ਨੂੰ ਲੈ ਕੇ ਹੋਇਆ ਵਿਵਾਦ, ਕੀਤੀ ਕੁੱਟਮਾਰ
Saturday, Sep 16, 2023 - 01:41 PM (IST)

ਜਲੰਧਰ (ਸ਼ੋਰੀ)- ਦੇਰ ਰਾਤ ਰਾਮਾ ਮੰਡੀ ਹਾਈਵੇਅ ਦਕੋਹਾ ਰੋਡ ਨੇੜੇ ਕਾਰ ਦੀ ਸਾਈਡ ਲੈਣ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕਾਰ ਸਵਾਰ ‘ਆਪ’ ਦੇ ਨਾਰਥ ਹਲਕੇ ਦੇ ਇੰਚਾਰਜ ਦੇ ਬੇਟੇ ਨਾਲ ਦੂਸਰੇ ਕਾਰ ਸਵਾਰ ਨੇ ਕੁੱਟਮਾਰ ਕੀਤੀ। ਦੂਜੇ ਪੱਥ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਪਹਿਲੀ ਧਿਰ ਦੇ ਜ਼ਖਮੀਆਂ ਨੇ ਸਿਵਲ ਹਸਪਤਾਲ ਤੋਂ ਆਪਣੀ ਐੱਮ. ਐੱਲ. ਆਰ. ਕਟਵਾਈ। ਇਸ ਤੋਂ ਬਾਅਦ ਜਿਉਂ ਹੀ ਦੂਜੀ ਧਿਰ ਦੇ ਜ਼ਖ਼ਮੀ ਹਸਪਤਾਲ ਪੁੱਜੇ ਤਾਂ ਉਨ੍ਹਾਂ ਦਾ ਡਿਊਟੀ ’ਤੇ ਤਾਇਨਾਤ ਡਾ. ਗਗਨਪ੍ਰੀਤ ਸਿੰਘ ਅਟਵਾਲ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਮਾਮਲਾ ਭਖ ਗਿਆ। ਜ਼ਖ਼ਮੀ ਧਿਰ ਨੇ ਦੋਸ਼ ਲਾਇਆ ਕਿ ਡਾਕਟਰ ਉਸ ਦਾ ਇਲਾਜ ਸਹੀ ਢੰਗ ਨਾਲ ਨਹੀਂ ਕਰ ਰਿਹਾ, ਜਿਸ ’ਤੇ ਜ਼ਖ਼ਮੀ ਦੇ ਸਾਥੀਆਂ ਨੇ ਰੋਹ ’ਚ ਆ ਕੇ ਸਿਵਲ ਹਸਪਤਾਲ ਦੇ ਬਾਹਰ ਸੜਕ ’ਤੇ ਜਾ ਕੇ ਸਰਕਾਰ ਤੇ ਡਾਕਟਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਦੇ ਕਾਰਨ ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰ. 4 ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਪੁਲਸ ਫੋਰਸ ਸਮੇਤ ਪੁੱਜੇ ਤੇ ਧਰਨਾ ਚੁਕਵਾਇਆ। ਜਾਣਕਾਰੀ ਦਿੰਦਿਆਂ ‘ਆਪ’ ਆਗੂ ਦਿਨੇਸ਼ ਢੱਲ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਦਾ ਲੜਕਾ ਪਾਰਥ ਆਪਣੀਆਂ ਭੈਣਾਂ ਨਾਲ ਕਿਸੇ ਕੰਮ ਲਈ ਦਕੋਹਾ ਰੋਡ 'ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਕਾਰ ਸਵਾਰ ਆਕਾਸ਼ ਭਾਰਤੀ ਨੇ ਕਾਰ ਨੂੰ ਰੋਕ ਕੇ ਉਸ ਨੂੰ ਡਰਾ ਧਮਕਾ ਕੇ ਕਾਰ ਦੇ ਕਾਗਜ਼ਾਤ ਮੰਗੇ। ਪੁੱਛਣ ’ਤੇ ਉਸ ਨੇ ਦੱਸਿਆ ਕਿ ਉਹ ਸੀ. ਆਈ. ਏ. ਸਟਾਫ ’ਚ ਤਾਇਨਾਤ ਹੈ। ਉਸ ਕੋਲੋਂ ਜਦੋਂ ਉਸ ਦਾ ਸ਼ਨਾਖਤੀ ਕਾਰਡ ਮੰਗਿਆ ਗਿਆ ਤਾਂ ਉਸ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਗਲੇ ’ਚੋਂ ਚੇਨ ਵੀ ਲਾਹ ਲਈ।
ਉਨ੍ਹਾਂ ਦੇ ਪੁੱਤਰ ਦਾ ਫੋਨ ਆਉਣ 'ਤੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਪੁਲਸ ਹਵਾਲੇ ਕਰ ਦਿੱਤਾ। ਦੂਜੇ ਪਾਸੇ ਆਕਾਸ਼ ਭਾਰਤੀ ਨੇ ਕਿਹਾ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਉਸ ’ਤੇ ਲੱਗੇ ਦੋਸ਼ ਝੂਠੇ ਹਨ। ਕਾਰ ਹੂਟਰ ਵਜਾਉਂਦੀ ਹੋਈ ਉਸ ਵੱਲ ਆ ਰਹੀ ਸੀ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਢੱਲ ਦੇ ਸਾਥੀਆਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਇੱਥੋਂ ਤੱਕ ਕਿ ਸਿਵਲ ਹਸਪਤਾਲ ਦੇ ਡਾਕਟਰ ਨੇ ਵੀ ਉਸ ਦੀ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਜਾਣਾ ਪਿਆ।
ਮੈਂ ਕਿਸੇ ਨਾਲ ਬਦਤਮੀਜ਼ੀ ਨਹੀਂ ਕੀਤੀ: ਡਾ. ਗਗਨਪ੍ਰੀਤ ਸਿੰਘ ਅਟਵਾਲ
ਦੂਜੇ ਪਾਸੇ ਡਿਊਟੀ ’ਤੇ ਮੌਜੂਦ ਡਾ. ਗਗਨਦੀਪ ਸਿੰਘ ਅਟਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨਾਲ ਕੋਈ ਬਦਤਮੀਜ਼ੀ ਨਹੀਂ ਕੀਤੀ । ਜ਼ਖ਼ਮੀਆਂ ਦੇ ਆਉਂਦੇ ਹੀ ਉਨ੍ਹਾਂ ਨੂੰ ਟੀਕੇ ਆਦਿ ਲਾ ਦਿੱਤੇ ਗਏ। ਇਸ ਤੋਂ ਬਾਅਦ ਜਦੋਂ ਉਸ ਦੀ ਐੱਮ. ਐੱਲ. ਆਰ. ਕੱਟਣ ਦੌਰਾਨ ਸੱਟਾਂ ਬਾਰੇ ਪੁੱਛਿਆ ਤਾਂ ਉਸ ਨਾਲ ਵਿਵਾਦ ਹੋ ਗਿਆ। ਇਸ ਸਬੰਧੀ ਉਹ ਥਾਣਾ ਨੰ. 4 ਦੀ ਪੁਲਸ ਨੂੰ ਵੀ ਸ਼ਿਕਾਇਤ ਦੇਣਗੇ, ਕਿਉਂਕਿ ਡਿਊਟੀ ’ਤੇ ਤਾਇਨਾਤ ਡਾਕਟਰਾਂ ਨਾਲ ਝਗੜੇ ਦੀਆਂ ਘਟਨਾਵਾਂ ਦਿਨ-ਬ-ਦਿਨ ਵਧ ਰਹੀਆਂ ਹਨ, ਜੋ ਕਿ ਠੀਕ ਨਹੀਂ ਹੈ।
ਇਹ ਵੀ ਪੜ੍ਹੋ- ਜਲੰਧਰ ਪੁਲਸ ਦੇ ਦੋ ਮੁਲਾਜ਼ਮਾਂ ਦਾ ਹੈਰਾਨ ਕਰਦਾ ਕਾਰਾ, ਲੋਕਾਂ ਨੇ ਘੇਰਾ ਪਾ ਭਾਰਤ-ਪਾਕਿ ਸਰਹੱਦ ਤੋਂ ਕੀਤੇ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ