ਟਾਂਡਾ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
Saturday, Jun 07, 2025 - 06:10 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਐੱਨ. ਡੀ. ਪੀ. ਐੱਸ. ਦੇ ਮਾਮਲੇ ਵਿੱਚ ਨਾਮਜ਼ਦ ਇਕ ਨਸ਼ਾ ਤਸਕਰ ਮੁਲਜਮ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਥਾਣਾ ਟਾਂਡਾ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ. ਪੀ. ਇਨਵੈਸਟੀਗੇਸ਼ਨ ਮੁਕੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ. ਚੌਂਕੀ ਇੰਚਾਰਜ ਅੱਡਾ ਸਰਾ ਵੱਲੋਂ ਮੁਕਦਮਾ ਨੰਬਰ 140 ਤਹਿਤ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਬੋਬੀ ਪੁੱਤਰ ਵਿਜੇ ਕੁਮਾਰ ਵਾਸੀ ਚੰਡੀਗੜ੍ਹ ਕਾਲੋਨੀ ਵੱਲੋਂ ਪੁੱਛਗਿੱਛ ਦੌਰਾਨ ਉਸੇ ਦੇ ਹੀ ਨਿਸ਼ਾਨਦੇਹੀ 'ਤੇ ਟਾਂਡਾ ਪੁਲਸ ਨੇ ਨਾਮਜ਼ਦ ਦੋਸ਼ੀ ਅਮਿਤ ਉਰਫ਼ ਹੀਰਾ ਪੁੱਤਰ ਕਰਨੈਲ ਚੰਦ ਵਾਸੀ ਵਾਰਡ ਨੰਬਰ 8 ਨੇੜੇ ਬਿਜਲੀ ਘਰ ਟਾਂਡਾ ਨੂੰ 16 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਨਾਬਾਲਗ ਕੁੜੀ ਦੀ NRI ਪਿਓ ਨੇ ਰੋਲ਼ੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਮਾਂ ਦੇ ਹੋਸ਼
ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਹੋਰ ਦੱਸਿਆ ਕਿ ਪੁਲਸ ਦੀ ਗ੍ਰਿਫ਼ਤ ਵਿੱਚ ਆਇਆ ਦੋਸ਼ੀ ਹੀਰਾ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਮਲੇ ਵਿੱਚ ਹਿਸਟਰੀ ਸ਼ੀਟਰ ਮੁਲਜ਼ਮ ਹੈ ਅਤੇ ਪੁੱਛਗਿੱਛ ਦੌਰਾਨ ਉਸ ਪਾਸੋਂ ਹੋਰ ਵੀ ਨਸ਼ਾ ਤਸਕਰਾਂ ਦੇ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ ਟਾਂਡਾ ਪੁਲਸ ਨੇ ਅਮਿਤ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e