ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਪਰਿਵਾਰਾਂ ''ਚ ਹੋਈ ਲੜਾਈ, ਮਾਮਲਾ ਦਰਜ
Thursday, Aug 24, 2023 - 01:06 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਗੁਰਾਲਾ ਵਿਚ ਜਮੀਨੀ ਵਿਵਾਦ ਨੂੰ ਲੈਕੇ ਦੋ ਸੱਕੇ ਭਰਾਵਾਂ ਦੇ ਪਰਿਵਾਰ ਵਿਚ ਹੋਏ ਝਗੜੇ ਦੇ ਸੰਬੰਧ ਵਿਚ ਟਾਂਡਾ ਪੁਲਸ ਨੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਗੁਰਪ੍ਰੀਤ ਸਿੰਘ ਪਟਵਾਲੀਆ ਪੁੱਤਰ ਲਖਵੀਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਚਾਚਾ ਦਲਜੀਤ ਸਿੰਘ, ਸੁਰਿੰਦਰ ਕੌਰ ਪਤਨੀ ਦਲਜੀਤ ਸਿੰਘ, ਜਸਵੀਰ ਸਿੰਘ, ਇੰਦਰਜੀਤ ਕੌਰ ਪਤਨੀ ਗੁਰਮੀਤ ਸਿੰਘ, ਗੁਰਮੀਤ ਸਿੰਘ ਪੁੱਤਰ ਜੋਗਾ ਸਿੰਘ, ਨਵਜੋਤ ਕੌਰ ਉਰਫ਼ ਕਾਜਲ ਕਮਲਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਗੁਰਾਲਾ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਸੇ ਮਹੀਨੇ 1 ਅਸਗਤ ਨੂੰ ਮਾਤਾ ਪਿਤਾ ਸਣੇ ਜਰਮਨੀ ਤੋਂ ਆਇਆ ਸੀ। 11 ਅਸਗਤ ਨੂੰ ਜਦੋ ਉਹ ਆਪਣੇ ਮਾਤਾ ਪਿਤਾ ਅਤੇ ਹੋਰਨਾਂ ਰਿਸ਼ਤੇਦਾਰਾਂ ਨਾਲ ਆਪਣੇ ਜੱਦੀ ਘਰ ਆਕੇ ਗੇਟ ਖੋਲਣ ਲੱਗੇ ਤਾਂ ਉਕਤ ਮੁਲਜਮਾਂ ਨੇ ਅਮਰੀਕਾ ਰਹਿੰਦੇ ਕਮਲਜੀਤ ਸਿੰਘ ਦੇ ਉਕਸਾਵੇ ਨਾਲ ਉਸਦੇ ਪਿਤਾ ਲਖਵੀਰ ਸਿੰਘ,ਮਾਤਾ ਵਰਿੰਦਰ ਕੌਰ ਅਤੇ ਉਸ ਦੇ ਨਾਲ ਲੋਹੇ ਪਾਈਪ ਅਤੇ ਹੋਰਨਾਂ ਹਥਿਆਰਾਂ ਨਾਲ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ
ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਗੁਰਪ੍ਰੀਤ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸਦੇ ਘਰ ਅਤੇ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਸੇ ਰੰਜਿਸ਼ ਕਰਕੇ ਉਨ੍ਹਾਂ ਨੇ ਇਹ ਹਮਲਾ ਕੀਤਾ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਮਾਲੇਰਕੋਟਲਾ ਵਿਖੇ ਟਿੱਪਰ ਤੇ ਮੋਟਰਸਾਈਕਲ 'ਚ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ