ਜਲੰਧਰ ''ਚ ਗੱਡੀਆਂ ਦੀ ਟੱਕਰ ਮਗਰੋਂ ਦੋ ਧਿਰਾਂ ਵਿਚਾਲੇ ਹੋਇਆ ਝਗੜਾ
Monday, Feb 10, 2025 - 10:55 AM (IST)
![ਜਲੰਧਰ ''ਚ ਗੱਡੀਆਂ ਦੀ ਟੱਕਰ ਮਗਰੋਂ ਦੋ ਧਿਰਾਂ ਵਿਚਾਲੇ ਹੋਇਆ ਝਗੜਾ](https://static.jagbani.com/multimedia/2024_5image_19_41_584062836fight.jpg)
ਜਲੰਧਰ (ਮ੍ਰਿਦੁਲ)-ਜਲੰਧਰ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਧਿਰਾਂ ਦੀ ਆਪਸ ਵਿਚ ਟੱਕਰ ਹੋ ਗਈ। ਲੜਾਈ ਇੰਨੀ ਗਰਮ ਹੋ ਗਈ ਕਿ ਇਕ ਧਿਰ ਨੇ ਦੂਜੀ ਧਿਰ ’ਤੇ ਬੇਸਬੈਟ ਨਾਲ ਹਮਲਾ ਕਰ ਦਿੱਤਾ। ਹਾਲਾਂਕਿ ਜਦੋਂ ਪੁਲਸ ਮੌਕੇ ’ਤੇ ਪਹੁੰਚੀ ਤਾਂ ਦੋਵੇਂ ਧਿਰਾਂ ਉੱਥੋਂ ਭੱਜ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਂਕ ਨੇੜੇ ਜਿਪਸੀ ਅਤੇ ਥਾਰ ਗੱਡੀ ਵਿਚ ਆਏ ਨੌਜਵਾਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਚਸ਼ਮਦੀਦਾਂ ਅਨੁਸਾਰ ਦੋਵਾਂ ਵਾਹਨਾਂ ਵਿਚਕਾਰ ਮਾਮੂਲੀ ਟੱਕਰ ਹੋਈ, ਜਿਸ ਕਾਰਨ ਦੋਵਾਂ ਕਾਰਾਂ ਵਿਚ ਬੈਠੇ ਨੌਜਵਾਨਾਂ ਵਿਚ ਬਹਿਸ ਹੋ ਗਈ, ਜੋ ਜਲਦੀ ਹੀ ਲੜਾਈ ਵਿਚ ਬਦਲ ਗਈ, ਜਿਸ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਦੂਜੇ ਪਾਸੇ, ਐੱਸ. ਐੱਚ. ਓ. ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਪੁਲਸ ਪਾਰਟੀ ਮੌਕੇ ’ਤੇ ਗਈ ਸੀ ਪਰ ਜਦੋਂ ਉਹ ਉੱਥੇ ਪਹੁੰਚੇ ਤਾਂ ਕੋਈ ਵੀ ਨੌਜਵਾਨ ਕਾਬੂ ਨਹੀਂ ਆਇਆ। ਲੜਾਈ ਤੋਂ ਬਾਅਦ ਨੌਜਵਾਨ ਮੌਕੇ ਤੋਂ ਭੱਜ ਗਏ ਅਤੇ ਫਿਲਹਾਲ ਪੁਲਸ ਨੂੰ ਦੋਵਾਂ ਪਾਸਿਆਂ ਤੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e