ਕਪੂਰਥਲਾ ਕੇਂਦਰੀ ਜੇਲ੍ਹ ’ਚ ਦੋ ਧਿਰਾਂ ’ਚ ਝਗੜਾ, 3 ਲੋਕ ਜ਼ਖ਼ਮੀ
Monday, Jun 30, 2025 - 02:15 PM (IST)

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਮਾਡਰਨ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਦੋ ਧਿਰਾਂ ਵਿਚਕਾਰ ਲੜਾਈ ਕਾਰਨ 3 ਹਵਾਲਾਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜੇਲ੍ਹ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾ. ਜਸ਼ਨ ਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਤੇਜਵੀਰ ਸਿੰਘ ਪੁੱਤਰ ਦਲਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਨੂੰ ਜੇਲ੍ਹ ਸਟਾਫ਼ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿਨ੍ਹਾਂ ਦਾ ਮੁੱਢਲਾ ਇਲਾਜ ਕਰਨ ਮਗਰੋਂ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ ਦਿਨਾਂ ਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e