ਜਲੰਧਰ ਵਿਖੇ ਪ੍ਰਿੰਟਿੰਗ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Friday, May 13, 2022 - 04:36 PM (IST)

ਜਲੰਧਰ ਵਿਖੇ ਪ੍ਰਿੰਟਿੰਗ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਲੰਧਰ(ਸੁਨੀਲ ਮਹਾਜਨ) : ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 3 ਤਹਿਤ ਪੈਂਦੇ ਪ੍ਰਤਾਪ ਬਾਗ ਇਲਾਕੇ ਵਿੱਚ ਦੇਰ ਰਾਤ ਪ੍ਰਿੰਟਿੰਗ ਪ੍ਰੈੱਸ ਦੀ ਦੁਕਾਨ ਵਿਚ ਸ਼ਾਰਟ ਸਰਕਟ ਦੇ ਕਾਰਨ ਭਿਆਨਕ ਅੱਗ ਲੱਗ ਗਈ । ਦੱਸਿਆ ਜਾ ਰਿਹਾ ਹੈ ਕਿ ਇਸ ਦੀ ਸੂਚਨਾ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ 15-20 ਮਿੰਟ ਵਿਚ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਸੀ।

ਇਹ ਵੀ ਪੜ੍ਹੋ :- ਅਫੀਮ ਤਸਕਰੀ ਮਾਮਲੇ ’ਚ ਰਾਜਸਥਾਨ ਦੇ ਹਰਨੂਰ ਨੇ ਮੰਗੀ ਜ਼ਮਾਨਤ, ਪੁਲਸ ’ਤੇ ਵੀ ਅਗਵਾ ਦਾ ਕੇਸ ਦਰਜ

ਸ੍ਰੀ ਬਾਲਾ ਜੀ ਆਰਟਸ ਸ਼ੋਅ ਦੇ ਮਾਲਿਕ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੀ ਦੁਕਾਨ ਵਿੱਚ ਭਿਆਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਇਸ ਬਾਰੇ ਉਨ੍ਹਾਂ ਦੀ ਦੁਕਾਨ ਕੋਲ ਸਥਿਤ ਇਕ ਹੋਟਲ ਵਾਲਿਆਂ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਇਸ ਸਬੰਧੀ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ। ਇਸ ਦੀ ਜਾਣਕਾਰੀ ਮਿਲਣ 'ਤੇ ਜਦੋਂ  ਪ੍ਰਿੰਟਿੰਗ ਪ੍ਰੈੱਸ ਦੇ ਮਾਲਿਕ ਨੇ ਆ ਕੇ ਦੇਖਿਆ ਤਾਂ ਦੁਕਾਨ  ਵਿਚ ਅੱਗ ਲੱਗੀ ਹੋਈ ਸੀ ਤੇ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਇਸ ਬਾਰੇ ਸੂਚਿਤ ਕੀਤਾ ਗਿਆ ।

ਇਹ ਵੀ ਪੜ੍ਹੋ :- ਜਥੇਦਾਰ ਹਿੱਤ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ’ਤੇ ਲਾਇਆ ਦੋਸ਼

 ਪ੍ਰਿੰਟਿੰਗ ਪ੍ਰੈੱਸ ਮਾਲਿਕ ਦਾ ਕਹਿਣਾ ਹੈ ਕਿ ਇਸ ਅੱਗ ਦੇ ਕਾਰਨ ਅੰਦਰ ਪਈਆਂ ਮਸ਼ੀਨਾਂ ਸੜ ਕੇ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਜਿਸ ਵਿਚ ਉਨ੍ਹਾਂ ਦਾ ਕੁੱਲ 20 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News