ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

07/27/2022 12:29:36 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਸ੍ਰੀ ਅਨੰਦਪੁਰ ਸਾਹਿਬ ਦੇ ਮੇਨ ਬਾਜ਼ਾਰ ਵਿਚ ਬੀਤੇ ਦਿਨ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨਵਜੋਤ ਰੈਡੀਮੇਡ ਨੂੰ ਅਚਾਨਕ ਅੱਗ ਲੱਗ ਗਈ ਅਤੇ ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਅਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ। ਜਦੋਂ ਤੱਕ ਸਥਾਨਕ ਲੋਕਾਂ ਨੇ ਘਰਾਂ ਵਿਚੋਂ ਪਾਣੀ ਦੀਆਂ ਬਾਲਟੀਆਂ ਭਰ ਭਰ ਕੇ ਅੱਗ ’ਤੇ ਕਾਬੂ ਪਾਇਆ ਉਦੋਂ ਤੱਕ ਦੁਕਾਨ ਵਿਚ ਪਿਆ ਸਾਮਾਨ ਸਡ਼ ਕੇ ਸੁਆਹ ਹੋ ਗਿਆ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੁਕਾਨ ਦੇ ਮਾਲਕ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤੀ 8 ਵਜੇ ਦੁਕਾਨ ਬੰਦ ਕਰਕੇ ਘਰ ਗਏ ਸੀ ਪਰ ਸਾਡੇ ਜਾਣ ਤੋਂ 10 ਮਿੰਟ ਬਾਅਦ ਹੀ ਇਹ ਅਚਾਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ 10 ਤੋਂ 15 ਲੱਖ ਦੇ ਵਿਚਕਾਰ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਜ਼ਿਕਰਯੋਗ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ’ਚ ਫਾਇਰ ਬਿਗ੍ਰੇਡ ਨਾ ਹੋਣ ਕਾਰਨ ਜਦੋਂ ਸ਼ਹਿਰ ਵਿਚ ਕੀਤੇ ਵੀ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਫਾਇਰ ਬ੍ਰਿਗੇਡ ਦੀ ਗੱਡੀ ਨੰਗਲ ਜਾਂ ਰੋਪੜ ਤੋਂ ਮੰਗਵਾਉਣੀ ਪੈਂਦੀ ਹੈ ਅਤੇ ਜਦੋਂ ਤੱਕ ਫਾਇਰ ਬਿਗ੍ਰੇਡ ਦੀ ਗੱਡੀ ਇਥੇ ਪਹੁੰਚਦੀ ਹੈ ਉਦੋਂ ਤੱਕ ਕਾਫ਼ੀ ਨੁਕਸਾਨ ਹੋ ਜਾਂਦਾ ਹੈ, ਇਸ ਵਾਰ ਵੀ ਜੇਕਰ ਆਸ ਪਾਸ ਦੇ ਲੋਕ ਫਾਇਰ ਬਿਗ੍ਰੇਡ ਦੀ ਗੱਡੀ ਦੇ ਆਸਰੇ ਰਹਿੰਦੇ ਤਾਂ ਹੋਰ ਨੁਕਸਾਨ ਹੋ ਸਕਦਾ ਸੀ ਕਿਉਂਕਿ ਇਹ ਦੁਕਾਨ ਮੇਨ ਬਾਜ਼ਾਰ ਦੇ ਸੰਘਣੇ ਇਲਾਕੇ ਵਿਚ ਹੈ ਅਤੇ ਆਸ ਪਾਸ ਬਹੁਤ ਸਾਰੇ ਘਰ ਹਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਵੀ ਅੱਗ ਪੈ ਸਕਦੀ ਸੀ।
ਸ੍ਰੀ ਅਨੰਦਪੁਰ ਸਾਹਿਬ ਵਿਚ ਫਾਇਰ ਬ੍ਰਿਗੇਡ ਨਾਂ ਹੋਣ ਕਾਰਨ ਰੋਸ ਜਤਾਉਂਦੇ ਹੋਏ ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸ੍ਰੀ ਅਨੰਦਪੁਰ ਸਾਹਿਬ ’ਚ ਇਕ ਫਾਇਰ ਬਿਗ੍ਰੇਡ ਦੀ ਗੱਡੀ ਦਾ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਏਸ਼ੀਆ ਦੇ 11 ਤੇ ਅਫ਼ਰੀਕਾ ਦੇ 21 ਦੇਸ਼ਾਂ ’ਚ ਵੀਜ਼ਾ ਦੇ ਬਿਨਾਂ ਦਾਖ਼ਲ ਹੋ ਸਕਣਗੇ ਭਾਰਤੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News