ਦਸੂਹਾ 'ਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਪਈਆਂ ਭਾਜੜਾਂ

Wednesday, Jun 26, 2024 - 11:49 AM (IST)

ਦਸੂਹਾ 'ਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਪਈਆਂ ਭਾਜੜਾਂ

ਹੁਸ਼ਿਆਰਪੁਰ (ਝਾਵਰ)- ਦਸੂਹਾ ਵਿਖੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸੂਹਾ ਦੀ ਐੱਸ. ਬੀ. ਆਈ. ਬੈਂਕ ਰੋਡ 'ਤੇ ਦੋ ਦੁਕਾਨਦਾਰ ਸੁਰਿੰਦਰ ਸਿੰਘ ਪੁੱਤਰ ਸ਼ਾਨ ਸਿੰਘ ਦੀਆਂ ਰੈਡੀਮੇਡ ਕੱਪੜਿਆਂ ਦੀ ਦੁਕਾਨ 'ਤੇ ਅੱਗ ਲੱਗ ਗਈ। ਅੱਗ ਲੱਗਣ ਦੀ ਵਾਪਰੀ ਘਟਨਾ ਨਾਲ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ।

PunjabKesari

ਮੌਕੇ 'ਤੇ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਫਿਲਹਾਲ ਇਨਵਰਟਰ 'ਚ ਬਲਾਸਟ ਹੋਇਆ ਦੱਸਿਆ ਜਾ ਰਿਹਾ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News