ਨੂਰਪੁਰਬੇਦੀ: ਨਾਥਾਂ ਵਾਲਾ ਡੇਰਾ ਮੂਸਾਪੁਰ ਦੇ ਧਾਰਮਿਕ ਅਸਥਾਨ ਵਿਖੇ ਲੱਗੀ ਅੱਗ
Wednesday, Nov 15, 2023 - 04:19 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ ’ਤੇ ਪੈਂਦੇ ਪਿੰਡ ਮੂਸਾਪੁਰ ਵਿਖੇ ਸਥਿਤ ਨਾਥਾਂ ਵਾਲਾ ਡੇਰਾ ਦੇ ਧਾਰਮਿਕ ਅਸਥਾਨ ਵਿਖੇ ਰਾਤ ਸਮੇਂ ਅਚਾਨਕ ਅੱਗ ਲੱਗ ਗਈ, ਜਿਸ ’ਤੇ ਨੂਰਪੁਰਬੇਦੀ ਪੁਲਸ ਸਟੇਸ਼ਨ ਵਿਖੇ ਤਾਇਨਾਤ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਗਿਆ, ਜਿਸ ਨਾਲ ਵਧੇਰੇ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੀ ਮਹੰਤ ਮੀਰਾ ਪੁਰੀ ਨੇ ਦੱਸਿਆ ਕਿ ਇਸ ਧਾਰਮਿਕ ਅਸਥਾਨ ਦੇ ਵਿਹਡ਼ੇ ’ਚ ਸਥਿਤ ਇਕ ਕਮਰੇ ਦੀ ਛੰਨ ਨੂੰ ਸ਼ਾਮ ਕਰੀਬ 8 ਵਜੇ ਅਚਾਨਕ ਅੱਗ ਲੱਗ ਗਈ, ਜਿਸ ’ਤੇ ਪੁਲਸ ਅਧਿਕਾਰੀਆਂ ਨੂੰ ਸੂਚਿਤ ਕਰਨ ਉਪਰੰਤ ਮੌਕੇ ’ਤੇ ਪਹੁੰਚੀ ਪੀਰ ਬਾਬਾ ਜ਼ਿੰਦਾ ਸ਼ਹੀਦ ਸੋਸਾਇਟੀ ਦੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਡੇਰੇ ਵਿਖੇ ਮੌਜੂਦ ਸੰਗਤਾਂ ਨੇ ਮਿਲ ਕੇ ਤੁਰੰਤ ਅੱਗ ’ਤੇ ਕਾਬੂ ਪਾ ਲਿਆ ਪਰ ਸਵੇਰ ਸਮੇਂ ਮੁੜ ਅਚਾਨਕ ਅੱਗ ਭੜਕ ਗਈ, ਜਿਸ ’ਤੇ ਫਿਰ ਫਾਇਰ ਬ੍ਰਿਗੇਡ ਦੀ ਗੱਡੀ ਅੱਗ ਬੁਝਾਉਣ ਲਈ ਪਹੁੰਚੀ। ਉਨ੍ਹਾਂ ਦੱਸਿਆ ਕਿ ਉਕਤ ਅੱਗ ਲੱਗਣ ’ਤੇ ਕਮਰੇ ’ਚ ਪਏ ਸਮੁੱਚੇ ਕੱਪੜੇ, ਕੁਝ ਦੇਸੀ ਦਵਾਈਆਂ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਜਦੋਂਕਿ ਇਸ ਅੱਗ ਕਾਰਨ ਪੁਰਾਣਾ ਬੋਹਡ਼ ਦਾ ਦਰੱਖਤ ਅਤੇ ਡੇਰੇ ’ਚ ਸਥਿਤ ਸੰਤਾਂ ਦੀ ਸਮਾਧੀ ਦੇ ਲੈਂਟਰ ਨੂੰ ਵੀ ਨੁਕਸਾਨ ਪਹੁੰਚਿਆ ਹੈ ਪਰ ਕਿਸੇ ਵੱਡੇ ਹਾਦਸੇ ਅਤੇ ਨੁਕਸਾਨ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਅੱਗ ਅਚਾਨਕ ਲੱਗਣ ਦੀ ਖਬਰ ਮਿਲੀ ਸੀ, ਜਿਸ ’ਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711