ਬੱਸ ਸਟੈਂਡ ਨੇੜੇ ਮੋਤਾ ਸਿੰਘ ਨਗਰ ਸਥਿਤ ਬੰਦ ਕੋਠੀ ''ਚ ਲੱਗੀ ਅੱਗ

07/05/2023 4:33:19 PM

ਜਲੰਧਰ (ਸੋਨੂੰ)- ਜਲੰਧਰ ਦੇ ਬੱਸ ਸਟੈਂਡ ਨੇੜੇ ਸਥਿਤ ਮੋਤਾ ਸਿੰਘ ਨਗਰ ਦੇ ਕੋਲ ਸਥਿਤ ਇਕ ਬੰਦ ਕੋਠੀ ਨੰਬਰ 669 ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਜਿਸ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਦਿੰਦੇ ਫਾਇਰ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਤਾ ਸਿੰਘ ਨਗਰ ਕੋਠੀ ਨੰਬਰ 669 ਨੂੰ ਅੱਗ ਲੱਗੀ ਹੋਈ ਹੈ ਤਾਂ ਉਨ੍ਹਾਂ ਮੌਕੇ 'ਤੇ ਆ ਕੇ ਵੇਖਿਆ ਕਿ ਅੱਗ ਇਕ ਬੰਦ ਕੋਠੀ 'ਚ ਲੱਗੀ ਸੀ, ਜਿਸ ਦਾ ਗੇਟ 'ਤੇ ਤਾਰਾਂ ਲਟਕ ਰਹੀਆਂ ਸਨ, ਜਿਸ ਕਾਰਨ ਕੋਠੀ ਦੀਆਂ ਕੰਧਾਂ ਵਿਚ ਕਰੰਟ ਦੌੜ ਗਿਆ।  

PunjabKesari

ਫਿਲਹਾਲ ਫਾਇਰ ਬ੍ਰਿਗੇਡ ਨੇ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਫਿਲਹਾਲ ਅੱਗ ਲੱਗਣ ਕਾਰਨ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

PunjabKesari

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News