ਫਗਵਾੜਾ ਵਿਖੇ ਇਕ ਸ਼ੈੱਲਰ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨਵਾਂ ਬਾਰਦਾਨਾ ਸੜ ਕੇ ਹੋਇਆ ਸੁਆਹ

Wednesday, May 08, 2024 - 12:32 PM (IST)

ਫਗਵਾੜਾ ਵਿਖੇ ਇਕ ਸ਼ੈੱਲਰ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨਵਾਂ ਬਾਰਦਾਨਾ ਸੜ ਕੇ ਹੋਇਆ ਸੁਆਹ

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਰਿਹਾਣਾ ਜੱਟਾਂ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਲਾਕੇ ਵਿਚ ਸਥਿਤ ਇਕ ਸ਼ੈਲਰ ’ਚ ਸ਼ੱਕੀ ਹਾਲਾਤ ਕਰਕੇ ਅੱਗ ਲੱਗ ਗਈ ਅਤੇ ਉੱਥੇ ਪਿਆ ਨਵਾਂ ਬਾਰਦਾਨਾਂ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸ਼ੈਲਰ ’ਚ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਫਗਵਾੜਾ ਦੀ ਟੀਮ ਤੁਰੰਤ ਫਾਇਰ ਟੈਂਡਰ ਦੀਆਂ ਗੱਡੀਆਂ ਸਮੇਤ ਮੌਕੇ ’ਤੇ ਪਹੁੰਚੀ।

PunjabKesari

ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਜੀ ਤੋੜ ਕੋਸ਼ਿਸ਼ਾਂ ਤੋਂ ਬਾਅਦ ਅੱਗ ਦੀਆਂ ਲਪਟਾਂ ’ਤੇ ਪਾਣੀ ਦਾ ਛਿੜਕਾਅ ਕਰਕੇ ਅੱਗ ’ਤੇ ਕਾਬੂ ਪਾਇਆ। ਸ਼ੈਲਰ ਦੇ ਮਾਲਕ ਦੀਪਕ ਬਾਂਸਲ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਵਿਭਾਗ ਫਗਵਾੜਾ ਦੀ ਟੀਮ ਫਾਇਰ ਟੈਂਡਰ ਦੀਆਂ ਗੱਡੀਆਂ ਸਮੇਤ ਮੌਕੇ ’ਤੇ ਮੌਜੂਦ ਸੀ। ਅੱਗ ਲੱਗਣ ਦੀ ਜਾਣਕਾਰੀ ਫਗਵਾੜਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਹੋਇਆ ਵਿਅਕਤੀ ਦਾ ਕਤਲ, ਬੈੱਡ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News