ਜਲੰਧਰ ਵਿਖੇ ਬਸਤੀ ਨੌ ''ਚ ਸਥਿਤ ਸਪੋਰਟਸ ਦੀ ਦੁਕਾਨ ''ਚ ਲੱਗੀ ਅੱਗ

Wednesday, Jun 19, 2024 - 11:33 AM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਬਸਤੀ ਨੌ ਵਿਚ ਸਥਿਤ ਇਕ ਦੁਕਾਨ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਬਸਤੀ ਨੌ ਵਿਚ ਸਪੋਰਟਸ ਦੀ ਪਰੋਸਿਟੋ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮੌਕੇ ਉਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ- ਜ਼ਿਮਨੀ ਚੋਣ ਨੂੰ 21 ਦਿਨ ਬਾਕੀ, ਦਾਅਵੇਦਾਰਾਂ ਦੇ ਚੱਕਰਵਿਊ ’ਚ ਫਸੀ ਕਾਂਗਰਸ ਨੂੰ ਨਹੀਂ ਮਿਲ ਰਿਹੈ ਮਜ਼ਬੂਤ ​​ਉਮੀਦਵਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News