ਅਮਨ ਨਗਰ ’ਚ ਘਰ ਦੇ ਅੰਦਰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ

04/08/2024 11:05:15 AM

ਜਲੰਧਰ (ਵਰੁਣ)- ਜਲੰਧਰ ਵਿਖੇ ਅਮਨ ਨਗਰ ’ਚ ਤਾਲੇ ਲੱਗੇ ਘਰ ’ਚ ਅਚਾਨਕ ਅੱਗ ਲੱਗ ਗਈ। ਘਰੋਂ ਧੂੰਆਂ ਨਿਕਲਦੇ ਵੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਪਰਿਵਾਰ ਨੂੰ ਸੂਚਨਾ ਦਿੱਤੀ ਜੋ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਏ ਹੋਏ ਸਨ। ਜਾਣਕਾਰੀ ਦਿੰਦੇ ਥਾਣਾ 8 ਦੇ ਸਬ-ਇੰਸ. ਬਲਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਘਰ ਦਾ ਮਾਲਕ ਰਾਹੁਲ ਗਰੋਵਰ ਆਪਣੀ ਪਤਨੀ ਨਾਲ ਮੱਥਾ ਟੇਕਣ ਗਏ ਹੋਏ ਸਨ। ਕੁਝ ਸਮੇਂ ਬਾਅਦ ਗੁਆਂਢੀ ਨੇ ਫੋਨ ਕਰਕੇ ਰਾਹੁਲ ਨੂੰ ਦੱਸਿਆ ਕਿ ਘਰੋਂ ਧੂੰਆਂ ਨਿਕਲ ਰਿਹਾ ਹੈ।

ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ। ਕਾਹਲੀ ’ਚ ਥਾਣਾ ਨੰ. 8 ਦੇ ਐੱਸ. ਆਈ. ਬਲਜੀਤ ਸਿੰਘ ਅਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਜਦੋਂ ਤਕ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਨੇ ਅੱਗ ’ਤੇ ਕਾਬੂ ਪਾਇਆ ਉਦੋਂ ਤਕ ਘਰ ਦਾ ਵਧੇਰੇ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri