ਘਰ ਦੇ ਬਾਹਰ ਖੇਡ ਰਹੀ ਸਾਢੇ ਚਾਰ ਸਾਲਾ ਬੱਚੀ ''ਤੇ ਡਿੱਗਾ ਗੇਟ, ਹੋਈ ਦਰਦਨਾਕ ਮੌਤ

06/18/2022 3:54:59 PM

ਜਲੰਧਰ (ਮਾਹੀ)- ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰਾਓਵਾਲੀ ਦੇ ਮੁਹੱਲਾ ਸਰੂਪ ਨਗਰ ’ਚ ਘਰ ਦੇ ਬਾਹਰ ਖੇਡ ਰਹੀ ਬੱਚੀ 'ਤੇ ਗੇਟ ਡਿੱਗਣ ਕਾਰਨ ਉਸ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ।

ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਮੇਜਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਸਾਢੇ ਚਾਰ ਸਾਲ ਦੀ ਦੀਕਸ਼ਾ ਭਾਰਦਵਾਜ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਸਾਹਮਣੇ ਵਾਲੇ ਘਰ ਦਾ ਗੇਟ ਉਸ ਉੱਪਰ ਡਿੱਗ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਲਾਜ ਅਧੀਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਦੋਆਬਾ ਦੇ ਲੋਕਾਂ ਲਈ ਅਹਿਮ ਖ਼ਬਰ, ਕੈਨੇਡਾ ਸਰਕਾਰ ਨੇ ਜਲੰਧਰ ’ਚ ਦਿੱਤੀ ਪਾਸਪੋਰਟ ਜਮ੍ਹਾ ਕਰਵਾਉਣ ਦੀ ਸਹੂਲਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News