ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ

Thursday, Aug 29, 2024 - 05:29 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸੰਪੂਰਨਤਾ ਦਿਵਸ ਪਿੰਡ ਉਹੜਪੁਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ ਗਿਆ। ਪ੍ਰਚਾਰ ਸੇਵਾ ਸਿਮਰਨ ਸੋਸਾਇਟੀ ਟਾਂਡਾ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਅੰਮ੍ਰਿਤ ਵੇਲੇ 4 ਵਜੇ ਤੋਂ 8 ਵਜੇ ਤੱਕ ਕਰਵਾਏ ਗਏ  ਸਮਾਗਮ ਵਿੱਚ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ  ਉਪਰੰਤ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਚਾਰਨ ਕੀਤੇ ਗਏ।

ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿੱਚ ਭਾਈ ਜਸਵੀਰ ਸਿੰਘ ਸੋਨੂੰ ਦਸ਼ਮੇਸ਼ ਨਗਰ ਟਾਂਡੇ ਵਾਲਿਆਂ ਦੇ ਰਾਗੀ ਜਥੇ ਨੇ ਸਮੂਹ ਸੰਗਤ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਬਾਣੀ ਨੂੰ ਮਨਾ ਵਿੱਚ ਵਸਾ ਕੇ ਆਪਣਾ ਮਨੁੱਖਾ ਜਨਮ ਸਫ਼ਲਾ ਕਰਨ ਦੀ ਪ੍ਰੇਰਣਾ ਦਿੱਤੀ। 

PunjabKesari

ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਜਗਮੋਹਨ ਸਿੰਘ ਟਾਂਡਾ, ਪ੍ਰਚਾਰ ਸਕੱਤਰ ਗਿਆਨੀ ਕੇਵਲ ਸਿੰਘ ਅਤੇ ਮੀਡੀਆ ਇੰਚਾਰਜ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਦਿਵਸ ਅਤੇ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬ ਜੀ ਦੀ ਪਾਵਨ ਪਵਿੱਤਰ ਬਾਣੀ ਦੇ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਮੌਕੇ ਸੁਸਾਇਟੀ ਦੇ ਪ੍ਰਬੰਧਕ ਸੇਵਾਦਾਰਾਂ ਨੇ ਹੋਰ   ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰਿਤ ਧਾਰਮਿਕ ਸਮਾਗਮਾਂ ਦੀ ਲੜੀ ਜਾਰੀ ਰਹੇਗੀ। ਇਸ ਮੌਕੇ ਅਜਮੇਰ ਸਿੰਘ ,ਗੁਰਮੀਤ ਕੌਰ, ਦਲੀਪ ਕੌਰ, ਮਹਿੰਦਰ ਸਿੰਘ, ਧਰਮਿੰਦਰ ਸਿੰਘ, ਮਲਕੀਅਤ ਸਿੰਘ, ਤੀਰਥ ਸਿੰਘ, ਮਨਜੀਤ ਕੌਰ, ਨਿਰਮਲ ਕੌਰ, ਕੁਲਵਿੰਦਰ ਸਿੰਘ, ਹਰਦਿਆਲ ਸਿੰਘ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News