ਚੋਰ ਗਿਰੋਹ ਨੇ ਅੱਡਾ ਖੁੱਡਾ ਵਿਖੇ 5 ਦੁਕਾਨਾਂ ਦੇ ਸ਼ਟਰ ਭੰਨ ਕੇ ਚੋਰੀ ਦੇ ਵਾਰਦਾਤ ਦਿੱਤਾ ਅੰਜਾਮ

10/21/2022 5:56:45 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਅੱਡਾ ਖੁੱਡਾ ਵਿਖੇ ਬੀਤੀ ਰਾਤ ਚੋਰਾਂ ਦੇ ਗਰੋਹ ਨੇ 4 ਤੋਂ 5 ਦੁਕਾਨਾਂ ਦੇ ਸ਼ਟਰ ਤੋੜਦੇ ਹੋਏ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਏ ਇਹ ਪਰਮਿੰਦਰ ਸਿੰਘ ਪੁੱਤਰ  ਰਾਮ ਪ੍ਰਕਾਸ਼ ਵਾਸੀ ਪਿੰਡ ਦੁੱਗਲ ਦਵਾਖਰੀ ਨੇ ਦੱਸਿਆ ਕਿ ਚੋਰਾਂ ਨੇ ਉਨ੍ਹਾਂ ਦੀ ਦੁਕਾਨ ਦੁੱਗਲ ਬੁੱਕ ਡੀਪੂ ਦਾ ਸ਼ਟਰ ਭੰਨ ਕੇ ਅੰਦਰ ਦਾਖ਼ਲ ਹੁੰਦਿਆਂ ਗੱਲੇ ਵਿਚ ਪਈ 1500 ਰੁਪਏ ਦੀ ਨਕਦੀ ਚੋਰੀ ਕਰ ਲਈ। 

ਇਹ ਵੀ ਪੜ੍ਹੋ:ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

ਇਸ ਤੋਂ ਇਲਾਵਾ ਰੋਹਿਤ ਬੁੱਕ ਡੀਪੂ ਦਾ ਸ਼ਟਰ ਤੋੜ ਕੇ ਉਨ੍ਹਾਂ ਦਾ ਇਕ ਲੈਪਟਾਪ ਅਤੇ 2 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸੇ ਤਰ੍ਹਾਂ ਹੀ ਚੋਰਾਂ ਨੇ ਗਣਪਤੀ ਜਿਊਲਰਜ਼ ਦੀ ਦੁਕਾਨ ਦੇ ਸ਼ਟਰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ। ਇਸ ਤੋਂ ਇਲਾਵਾ ਚੋਰਾਂ ਨੇ ਨਾਈ ਰੂਪ ਲਾਲ ਦੀ ਦੁਕਾਨ ਦੇ ਸ਼ਟਰ ਭੰਨ ਕੇ ਅੰਦਰ ਦਾਖ਼ਲ ਹੁੰਦਿਆਂ ਉੱਥੇ ਪਈ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਸ ਵਾਰਦਾਤ ਸਬੰਧੀ ਸੂਚਨਾ ਮਿਲਦਿਆਂ ਹੀ ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਦੀ ਫੁਟੇਜ ਨੂੰ ਖੰਗਾਲਦਿਆਂ ਟਾਂਡਾ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਦੀਵਾਲੀ ਤੋਹਫ਼ਾ, ਜਾਣੋ ਕੈਬਨਿਟ ’ਚ ਲਏ ਵੱਡੇ ਫ਼ੈਸਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News