ਰੋਪੜ ਪੁਲਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਇਕ ਗੈਂਗਸਟਰ ਨੂੰ 11 ਪਿਸਤੌਲਾਂ ਸਣੇ ਕੀਤਾ ਗ੍ਰਿਫ਼ਤਾਰ
Monday, Aug 14, 2023 - 05:49 PM (IST)

ਰੋਪੜ (ਚੋਵੇਸ਼ ਲਟਾਵਾ, ਗੁਰਮੀਤ)-ਰੋਪੜ ਪੁਲਸ ਨੇ ਅੰਤਰਰਾਜੀ ਗਿਰੋਹ ਦੇ ਇਕ ਗੁਰਗੇ ਤੋਂ 11 ਪਿਸਤੌਲਾਂ ਅਤੇ ਕਾਰਤੂਸਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਆਜ਼ਾਦੀ ਦਿਵਸ ਤੋਂ ਪਹਿਲਾਂ ਬਰਾਮਦ ਕੀਤੀ ਜਾਂਦੀ ਹੈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਰੋਪੜ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਸੰਬੰਧਤ ਮਲਕੀਤ ਸਿੰਘ ਉਰਫ਼ ਬਿੱਲਾ ਵਾਸੀ ਖਰੜ ਨੂੰ ਮਾਰਚ ਮਹੀਨੇ ਵਿੱਚ ਪੰਜ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਸੀ। ਕੈਟਾਗਿਰੀ-ਏ ਦੇ ਗੈਂਗਸਟਰ ਮਾਲੇਰਕੋਟਲਾ ਨਿਵਾਸੀ ਬੂਟਾ ਖਾਨ ਉਰਫ਼ ਬੱਗਾ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।
ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਜਿੱਥੇ ਆਜ਼ਾਦੀ ਦਿਵਸ ਨੂੰ ਲੈ ਕੇ ਪੁਲਸ ਵੱਲੋਂ ਲਗਾਤਾਰ ਫੁੱਲ ਫਲਾਇੰਗ ਮਾਰਚ ਕੱਢੇ ਜਾ ਰਹੇ ਹਨ ਤਾਂਕਿ ਕਿਸੇ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ ਭਾਰੀ ਫੋਰਸ ਵੀ ਲਗਾਈ ਗਈ ਹੈ ਪਰ ਰੋਪੜ ਜ਼ਿਲ੍ਹੇ ਦੀ ਖ਼ੁਸ਼ਨਸੀਬੀ ਇਹ ਹੋਈ ਕੀ ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਹੀ 11 ਪਿਸਤੌਲਾਂ ਸਮੇਤ ਇਕ ਅਜਿਹੇ ਹੀ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ, ਜਿਸ ਨੇ ਕਿਸੇ ਅਣਸੁਖਾਵੀ ਘਟਨਾ ਨੁੰ ਅਨਜਾਮ ਦੇਣਾ ਸੀ।
ਇਹ ਵੀ ਪੜ੍ਹੋ- 60 ਫੁੱਟ ਡੂੰਘੇ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ ਸੁਰੇਸ਼ ਯਾਦਵ, ਨਹੀਂ ਬਚਾਈ ਜਾ ਸਕੀ ਜਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ