ਪਲਾਂ ''ਚ ਉਜੜੀਆਂ ਖ਼ੁਸ਼ੀਆਂ, 12ਵੀਂ ਜਮਾਤ ''ਚ ਪੜ੍ਹਦੀ ਕੁੜੀ ਦੀ ਸੜਕ ਹਾਦਸੇ ''ਚ ਮੌਤ

03/15/2023 11:36:12 AM

ਹੁਸ਼ਿਆਰਪੁਰ (ਰਾਕੇਸ਼)-ਮਹਿੰਗਰੋਵਾਲ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੈਂਚਾ ਨੇੜੇ 12ਵੀਂ ਜਮਾਤ ਵਿਚ ਪੜ੍ਹਦੀਆਂ ਦੋ ਵਿਦਿਆਰਥਣਾਂ ਹਰਲੀਨ ਕੌਰ ਅਤੇ ਲਵਪ੍ਰੀਤ ਕੌਰ ਨੂੰ ਇਕ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਹਰਲੀਨ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਰਸੂਲਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਲਵਪ੍ਰੀਤ ਕੌਰ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ: ਪਿਆਕੜਾਂ ਲਈ ਅਹਿਮ ਖ਼ਬਰ, ਨਵੀਂ ਐਕਸਾਈਜ਼ ਪਾਲਿਸੀ ਤਹਿਤ ਵੱਧਣਗੇ ਸ਼ਰਾਬ ਦੇ ਰੇਟ

ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਦੋਵੇਂ ਲੜਕੀਆਂ ਇਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾ ਰਹੀ 12ਵੀਂ ਜਮਾਤ ਦੀ ਸਾਇੰਸ ਦੀ ਪ੍ਰੀਖਿਆ ਦੇ ਰਹੀਆਂ ਸਨ ਅਤੇ ਬੀਤੇ ਦਿਨ ਕਿਸੇ ਕੰਮ ਲਈ ਘਰੋਂ ਬਾਹਰ ਆਈਆਂ ਸਨ। ਇਸ ਗੱਲ ਦੀ ਸੂਚਨਾ ਲੜਕੀਆਂ ਦੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਮਿਲਦਿਆਂ ਹੀ ਵੱਡੀ ਗਿਣਤੀ ’ਚ ਲੋਕ ਉਥੇ ਪਹੁੰਚ ਗਏ। ਟਿੱਪਰ ਚਾਲਕ ਟਿੱਪਰ ਸਮੇਤ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਖ਼ੌਫ਼ਨਾਕ ਅੰਜਾਮ ਤੱਕ ਪੁੱਜੀ 6 ਮਹੀਨੇ ਪਹਿਲਾਂ ਕਰਵਾਈ 'ਲਵ ਮੈਰਿਜ', ਦੁਖੀ ਵਿਆਹੁਤਾ ਨੇ ਗਲ਼ ਲਾਈ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News