ਦਫ਼ਤਰ ''ਚ ਖੜ੍ਹੀ ਸਰਕਾਰੀ ਮੁਲਾਜ਼ਮ ਦੀ ਕਾਰ ਨੂੰ ਪੈਟਰੋਲ ਪਾ ਕੇ ਸ਼ਰਾਰਤੀ ਅਨਸਰਾਂ ਨੇ ਲਾਈ ਅੱਗ
Friday, Jun 21, 2024 - 01:28 PM (IST)
ਗੋਰਾਇਆ (ਮੁਨੀਸ਼)- ਪੰਜਾਬ ਸਰਕਾਰ ਵੱਲੋਂ ਭਾਵੇਂ ਸੂਬੇ ’ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਸੁਧਾਰਨ ਲਈ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਦਲੀਆਂ ਦਾ ਦੌਰ ਵੀ ਚੱਲ ਰਿਹਾ ਹੈ ਪਰ ਇਸ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਨੂੰ ਪੁਲਸ ਪ੍ਰਸ਼ਾਸਨ ਦਾ ਬਿਲਕੁਲ ਵੀ ਖ਼ੌਫ਼ ਜਾਂ ਡਰ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਸਰਕਾਰੀ ਦਫ਼ਤਰ ’ਚ ਸਰਕਾਰੀ ਮੁਲਾਜ਼ਮ ਦੀ ਹਾਜ਼ਰੀ ’ਚ ਦਫ਼ਤਰ ’ਚ ਖੜ੍ਹੀ ਉਸ ਦੀ ਕਾਰ ਨੂੰ ਸ਼ਰਾਰਤੀ ਅਨਸਰਾਂ ਨੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ।
ਇਸ ਬਾਬਤ ਮਾਰਕੀਟ ਕਮੇਟੀ ਗੋਰਾਇਆ ਵਿਖੇ ਤਾਇਨਾਤ ਗੁਰਪ੍ਰੀਤ ਸਿੰਘ ਨੇ ਦੱਸਿਆ ਬੀਤੇ ਦਿਨ ਦੁਪਹਿਰ 3 ਵਜੇ ਦੇ ਕਰੀਬ ਉਹ ਦਫ਼ਤਰ ’ਚ ਰੋਟੀ ਖਾ ਰਿਹਾ ਸੀ ਤਾਂ ਅਚਾਨਕ ਉਸ ਦੀ ਕਾਰ ਦੇ ਸ਼ੀਸ਼ੇ ਭੰਨਣ ਦੀ ਆਵਾਜ਼ ਆਈ, ਜਦੋਂ ਉਹ ਦਫ਼ਤਰ ਖੋਲ੍ਹ ਕੇ ਬਾਹਰ ਆਉਣ ਲੱਗਾ ਤਾਂ ਸ਼ਰਾਰਤੀ ਅਨਸਰਾ ਵੱਲੋਂ ਦਫ਼ਤਰ ਦਾ ਕੁੰਡਾ ਬਾਹਰੋਂ ਬੰਦ ਕੀਤਾ ਹੋਇਆ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਨੇ ਲੱਤਾਂ ਮਾਰ ਕੇ ਦਰਵਾਜ਼ਾ ਖੋਲਿਆ, ਜਦੋਂ ਬਾਹਰ ਆਏ ਤਾਂ ਕਾਰ ਨੂੰ ਅੱਗ ਲਾ ਕੇ ਸ਼ਰਾਰਤੀ ਅਨਸਰ ਫਰਾਰ ਹੋ ਗਏ ਸਨ। ਲੋਕਾਂ ਤੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਦੇ ਮਦਦ ਨਾਲ ਪਾਣੀ ਤੇ ਰੇਤਾ ਪਾ ਕੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਇਆ ਗਿਆ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਉਮੀਦਵਾਰ ਮੋਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ
ਵੇਖਣ ਵਾਲਿਆਂ ਨੇ ਦੱਸਿਆ 3 ਤੋਂ 4 ਨੌਜਵਾਨ ਸਨਸ, ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਨ੍ਹਾਂ ਨੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ। ਉਸ ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਨੂੰ ਪਤਾ ਹੈ ਕਿ ਕਿਸ ਵੱਲੋਂ ਇਹ ਸ਼ਰਾਰਤ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਗੋਰਾਇਆ ਪੁਲਸ ਮੌਕੇ ’ਤੇ ਪਹੁੰਚੀ, ਜਿਸ ਤੋਂ ਬਾਅਦ ਡੀ. ਐੱਸ. ਪੀ. (ਡੀ) ਲਖਬੀਰ ਸਿੰਘ, ਡੀ. ਐੱਸ. ਪੀ. ਫਿਲੋਰ ਸਰਵਨਜੀਤ ਸਿੰਘ, ਫੋਰੈਂਸਿਕ ਦੀ ਟੀਮ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਵੀ ਜਲੰਧਰ ਤੋਂ ਮੌਕੇ ’ਤੇ ਆਇਆ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ, ਵੇਖੋ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।