ਤੇਜ਼ ਰਫ਼ਤਾਰ ਆਈ-20 ਕਾਰ ਡਿਵਾਈਡਰ ਨਾਲ ਟਕਰਾਅ ਕੇ ਪਲਟੀ, ਏਅਰਬੈਗ ਨੇ ਬਚਾਈ ਜਾਨ
Wednesday, Jul 16, 2025 - 04:02 PM (IST)

ਜਲੰਧਰ (ਵਰੁਣ)–ਲਾਡੋਵਾਲੀ ਰੋਡ ’ਤੇ ਮੰਗਲਵਾਰ ਸ਼ਾਮ ਨੂੰ ਇਕ ਤੇਜ਼ ਰਫ਼ਤਾਰ ਆਈ-20 ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ। ਗੱਡੀ ਦੇ ਏਅਰਬੈਗ ਖੁੱਲ੍ਹਣ ਨਾਲ ਕਾਰ ਚਾਲਕ ਦਾ ਬਚਾਅ ਹੋ ਗਿਆ ਪਰ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਹੋਰ ਵਾਹਨ ਗੱਡੀ ਦੀ ਲਪੇਟ ਵਿਚ ਨਹੀਂ ਆਇਆ।
ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟ ਮਾਲਕਾਂ 'ਤੇ ਹੋ ਰਿਹੈ ਵੱਡਾ ਐਕਸ਼ਨ, ਨਵੇਂ ਹੁਕਮ ਜਾਰੀ
ਰਾਹਗੀਰਾਂ ਦੀ ਮੰਨੀਏ ਤਾਂ ਆਈ-20 ਕਾਰ ਓਵਰ ਸਪੀਡ ਹੋਣ ਕਾਰਨ ਸੰਤੁਲਨ ਗੁਆ ਬੈਠੀ ਅਤੇ ਪਹਿਲਾਂ ਡਿਵਾਈਡਰ ਨਾਲ ਟਕਰਾਈ, ਜਿਸ ਤੋਂ ਬਾਅਦ ਪਲਟੀਆਂ ਖਾ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਰ ਚਾਲਕ ਨੂੰ ਬਾਹਰ ਕੱਢਿਆ ਅਤੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਰਾਹਗੀਰਾਂ ਨੇ ਹੀ ਕਾਰ ਚਾਲਕ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਸੂਚਨਾ ਦਿੱਤੀ। ਜਿਉਂ ਹੀ ਘਟਨਾ ਦੀ ਸੂਚਨਾ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੀ। ਪੁਲਸ ਨੇ ਕ੍ਰੇਨ ਦੀ ਮਦਦ ਨਾਲ ਕਾਰ ਨੂੰ ਸਾਈਡ ’ਤੇ ਕੀਤਾ। ਕਾਰ ਚਾਲਕ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e