ਕੇਂਦਰੀ ਜੇਲ੍ਹ ’ਚੋਂ ਬਰਾਮਦ ਹੋਇਆ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ, 2 ’ਤੇ ਮਾਮਲਾ ਦਰਜ

Wednesday, Oct 26, 2022 - 11:23 AM (IST)

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 2 ਹਵਾਲਾਤੀਆਂ ਪਾਸੋਂ ਭਾਰੀ ਮਾਤਰਾ ‘ਚ ਨਸ਼ੇ ਵਾਲਾ ਪਦਾਰਥ ਅਤੇ ਤੰਬਾਕੂ ਬਰਾਮਦ ਕੀਤਾ ਗਿਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਦੋਵਾਂ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਡੀ. ਜੀ. ਪੀ. ਜੇਲ ਹਰਪ੍ਰੀਤ ਸਿੰਘ ਸਿੱਧੂ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਸਰਚ ਮੁਹਿੰਮ ਦੌਰਾਨ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਕਰਮਚਾਰੀਆਂ ਨੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ, ਜਿਸ ਦੌਰਾਨ ਜਿੱਥੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਉੱਥੇ ਹੀ ਕੈਦੀਆਂ ਅਤੇ ਹਵਾਲਾਤੀਆਂ ਦੇ ਸਾਮਾਨ ਦੀ ਜਾਂਚ ਵੀ ਕੀਤੀ ਗਈ।

ਇਹ ਵੀ ਪੜ੍ਹੋ: ਨਡਾਲਾ: ਦੀਵਾਲੀ ਦੇ ਤਿਉਹਾਰ ਮੌਕੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਇਸ ਦੌਰਾਨ ਹਵਾਲਾਤੀ ਜਸਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪੱਤੀ ਰਾਓ ਕੀ ਪਿੰਡ ਰੁਡ਼ਕਾ ਕਲਾਂ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਪਾਸੋਂ 5.65 ਗ੍ਰਾਮ ਨਸ਼ੇ ਵਾਲਾ ਪਦਾਰਥ, ਜੋਕਿ ਵੇਖਣ ਵੇਲੇ ਆਈਸ ਲੱਗਦਾ ਸੀ, ਬਰਾਮਦ ਹੋਇਆ। ਉੱਥੇ ਹੀ ਇਕ ਹੋਰ ਹਵਾਲਾਤੀ ਰੋਬਿਨ ਸਿੰਘ ਵਾਸੀ ਢਿੱਲਵਾਂ ਪਾਸੋਂ 30 ਗ੍ਰਾਮ ਤੰਬਾਕੂ ਬਰਾਮਦ ਹੋਇਆ। ਦੋਵਾਂ ਹਵਾਲਾਤੀਆਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਹਵਾਲਾਤੀਆਂ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਪੁੱਛਗਿੱਛ ਲਈ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜੇਲ੍ਹ ਕੰਪਲੈਕਸ ਦੇ ਅੰਦਰ ਡਰੱਗ ਸਪਲਾਈ ਕਰਨ ਵਾਲੇ ਮੁਲਜ਼ਮਾਂ ਬਾਰੇ ਖ਼ੁਲਾਸਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ:  ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News